ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲੜਕੀਆਂ ਲਈ ਪਲੇਸਮੈਂਟ ਕੈਂਪ

Spread the love
ਕੋਟਕਪੂਰਾ, 21 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਗ੍ਰੈਂਡ ਵਿਲਾ (ਢੀਂਗਰਾ ਪੈਲੇਸ/ਪੁਰਾਣਾ ਸੰਧੂ ਪੈਲੇਸ), ਤਲਵੰਡੀ ਬਾਈਪਾਸ, ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜਿਲ ਫਰੀਦਕੋਟ ਵਿਖੇ ਮਿਤੀ 22-07-2025 ਨੂੰ ਸਮਾਂ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿੱਚ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਏ.ਐਮ.ਜੀ. ਐਜੂਕੇਸ਼ਨਜ਼ ਕੋਟਕਪੂਰਾ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਡਾਟਾ ਕੁਲੈਕਟਰ, ਸੇਲਜ਼ ਡਾਟਾ ਐਨਾਲਾਈਜਰ, ਕੌਂਸਲਰ, ਰੀਪ੍ਰੈਜੈਨਟੇਟਿਵ ਲਈ ਇੰਟਰਵਿਊ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਦੀ ਯੋਗਤਾ ਘੱਟ ਤੋਂ ਘੱਟ 10ਵੀ ਪਾਸ, ਜਾਂ ਗ੍ਰੈਜੂਏਟ ਹੈ। ਜਿਸ ਲਈ ਤਨਖਾਹ 7200 ਤੋਂ 20000 ਹੋਵੇਗੀ। ਪ੍ਰਾਰਥੀ ਆਪਣਾ ਆਧਾਰ ਕਾਰਡ, ਜਾਤੀ ਸਰਟੀਫਿਕੇਟ, ਪੈਨ ਕਾਰਡ, ਰੀਜਿਊਮ, ਪਾਸਪੋਰਟ ਫੋਟੋ, ਬੈਂਕ ਪਾਸਬੁੱਕ, ਸਾਰੇ ਅਸਲ ਦਸਤਾਵੇਜ਼ ਅਤੇ ਫੋਟੋ ਕਾਪੀਆਂ, ਰੀਜਿਊਮ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪ੍ਰਾਰਥੀ ਕੋਲ ਖੁਦ ਦਾ ਐਂਡਰਾਇਡ ਫੋਨ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵਿਖੇ ਆ ਕੇ ਪੰਜਾਬ ਸਰਕਾਰ ਦੇ ਪੋਰਟਲ ’ਤੇ ਆਪਣਾ ਨਾਮ ਦਰਜ ਕਰਵਾਉਣ ਅਤੇ ਵਟਸਐਪ ਗਰੁੱਪ, ਸ਼ੋਸਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ ਨੂੰ ਫੌਲੋ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ ਸਵੈ—ਰੋਜ਼ਗਾਰ ਅਤੇ ਸਕਿੱਲ ਕੋਰਸਾਂ ਅਤੇ ਹੋਰ ਜਾਣਕਾਰੀ ਸਮੇਂ ਸਿਰ ਮਿਲ ਸਕੇ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ’ਤੇ ਸੰਪਰਕ ਕਰ ਸਕਦੇ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *