ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਲਾਨਾ ਸਮਾਗਮ “ਆਗਾਜ਼” ਦਰਸ਼ਕਾਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡ ਗਿਆ

Spread the love

 ਵਿਦਿਆਰਥੀਆਂ ਨੂੰ  ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਤੋਂ  ਦੂਰ ਰਹਿਣਾ ਚਾਹੀਦਾ- ਵਿੱਤ ਮੰਤਰੀ 

    ਬਰਨਾਲਾ, 18 ਦਸੰਬਰ (ਬਲਵਿੰਦਰ ਆਜ਼ਾਦ):- ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਲਾਨਾ ਸਮਾਗਮ “ਆਗਾਜ਼” ਦਰਸ਼ਕਾਂ ਦੇ ਦਿਲਾ ਤੇ ਅਮਿੱਟ ਛਾਪ ਛੱਡਦਾ ਸਮਾਪਤ ਹੋਇਆ ।ਇਸ ਮੌਕੇ ਮੁੱਖ  ਮਹਿਮਾਨ ਵਜੋਂ  ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ  ਚੀਮਾ ਅਤੇ ਵਿਧਾਇਕ ਸ: ਕੁਲਵੰਤ ਸਿੰਘ ਪੰਡੋਰੀ ਮਹਿਲ ਕਲਾਂ ਹਾਜਰ ਹੋਏ ।  ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜਵਲਣ ਕਰਕੇ ਕੀਤੀ ਗਈ ।ਜਿਸ ਵਿੱਚ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਕੁਮਾਰ ਗੋਇਲ, ਡਾਇਰੈਕਟਰ ਰਾਕੇਸ਼ ਕੁਮਾਰ ਬਾਂਸਲ, ਨਿਤਿਨ ਜਿੰਦਲ, ਅਜੇ ਜਿੰਦਲ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਵਾਇਸ ਪ੍ਰਿੰਸੀਪਲ ਪੂਜਾ ਸ਼ਰਮਾ, ਸੀਨੀਅਰ ਕੋਆਰਡੀਨੇਟਰ ਪ੍ਰੀਤੀ ਤਿਵਾਰੀ ਅਤੇ ਭਾਰਤੀ ਵਰਮਾ ਸ਼ਾਮਿਲ ਸਨ।  ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਾਰੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ- ਪਿਤਾ ਸਮੇਤ ਭਾਰੀ ਗਿਣਤੀ ਚ  ਵਿਅਕਤੀਆਂ ਨੇ ਭਾਗ ਲਿਆ। ਇਸ ਮੌਕੇ  ਬੱਚਿਆ ਅਤੇ ਮਾਤਾ ਪਿਤਾ ਵਿੱਚ ਪੋ੍ਗਰਾਮ ਨੂੰ ਲੈ ਕੇ ਭਾਰੀ ਉਤਸਾਹ ਵੇਖਣ ਨੂੰ  ਮਿਲਿਆ।  ਬੱਚਿਆਂ ਦੇ ਮਾਤਾ ਪਿਤਾ ਨੇ ਦੱਸਿਆ ਕੇ ਇਸ ਲੈਵਲ ਦਾ ਪ੍ਰੋਗਰਾਮ ਪੰਜਾਬ ਦੇ ਵਿੱਚ ਪਹਿਲੀ ਵਾਰ ਹੋ ਰਿਹਾ ਹੈ। ਸਕੂਲ ਵਿੱਚ ਜਗਾਂ-ਜਗਾ ਤੇ ਐਲ.ਈ.ਡੀ ਸਕ੍ਰੀਨ ਦਾ ਪਰਬੰਧ ਕੀਤਾ ਹੋਇਆ  ਸੀ ਤਾਂ ਜੋ ਪ੍ਰੋਗਰਾਮ ਨੂੰ ਚੰਗੀ ਤਰ੍ਹਾਂ ਦੇਖਿਆ ਜਾ ਸਕੇ। ਮੈਨੇਜਿੰਗ ਡਾਇਰੈਕਟਰ ਸ਼੍ਰੀ ਸੁਸ਼ੀਲ ਕੁਮਾਰ ਗੋਇਲ ਨੇ  ਦੱਸਦੇ ਹੋਏ ਕਿਹਾ ਕੇ ਇਸ ਪ੍ਰੋਗਰਾਮ ਦੇ ਲਈ ਇੱਕ ਮਹੀਨਾ ਬੱਚਿਆ ਨੇ ਸਖਤ ਤਿਆਰੀ ਕਰੀ ਇਸ ਤਿਆਰੀ ਲਈ ਮੁੰਬਈ, ਜਲੰਧਰ ਅਤੇ ਬਰਨਾਲਾ ਤੋਂ ਕੋਰੀਓਗਰਾਫਰਾ ਦੀ ਟੀਮ ਅਤੇ ਸਕੂਲ ਦੇ ਅਧਿਆਪਕਾਂ ਦੇ ਨਾਲ ਮਿਲ ਕੇ ਸਖਤ ਮਿਹਨਤ ਕਰੀ।  ਇਸ ਸਮਾਗਮ ਵਿੱਚ ਪੰਜਾਬੀ ਸੱਭਿਆਚਾਰ ਦਾ ਇੱਕ ਜੀਵੰਤ ਪ੍ਰਦਰਸ਼ਨ ਦਿਖਾਇਆ ਗਿਆ, ਜਿਸ ਵਿੱਚ ਗਿੱਧਾ ਅਤੇ ਭੰਗੜਾ ਵਰਗੇ ਰਵਾਇਤੀ ਨਾਚਾਂ ਦੇ ਨਾਲ-ਨਾਲ ਹਰਿਆਣਵੀ, ਮਰਾਠੀ ਅਤੇ ਰਾਜਸਥਾਨੀ ਪ੍ਰਦਰਸ਼ਨਾਂ ਸਮੇਤ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਲੋਕ ਨਾਚਾਂ ਨੂੰ ਪੇਸ਼ ਕੀਤਾ ਗਿਆ। ਇਸ ਸਮਾਗਮ ਦਾ ਇੱਕ ਮਹੱਤਵਪੂਰਨ ਪਹਿਲੂ ਅੱਜ ਦੇ ਸਮਾਜ ਵਿੱਚ ਪ੍ਰਚਲਿਤ ਸਮਾਜਿਕ ਬੁਰਾਈਆਂ ਜਿਵੇਂ ਕਿ ਪਾਣੀ ਦੀ ਦੁਰਵਰਤੋਂ ਅਤੇ ਬੱਚੀਆਂ ਲਈ ਸਿੱਖਿਆ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ‘ਤੇ ਜ਼ੋਰ ਦਿੱਤਾ ਗਿਆ। ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ

ਕੀਤਾ ਅਤੇ ਮਾਪਿਆਂ ਨੂੰ ਕਿਹਾ ਕਿ ਤੁਹਾਡੇ ਬੱਚੇ ਬਹੁਤ ਹੀ ਵਧੀਆ ਅਤੇ ਇਲਾਕੇ ਦੇ ਸਭ ਤੋਂ ਵੱਡੇ ਸਕੂਲ ਜੀ. ਹੋਲੀ ਹਾਰਟ ਪਬਲਿਕ ਸਕੂਲ ਵਿੱਚ ਪੜ੍ਹ ਰਹੇ ਹਨ ,ਇੱਥੋਂ ਦੇ ਅਧਿਆਪਕ ਅਤੇ ਸਟਾਫ ਬਹੁਤ ਹੀ ਮਿਹਨਤੀ ਹੈ ਸੋ ਮੈਂ ਸਕੂਲ ਨੂੰ ਚੰਗੇ ਭਵਿੱਖ ਲਈ ਵਧਾਈਆਂ ਦਿੰਦਾ ਹਾਂ ਤੇ ਸਕੂਲ ਹੋਰ ਵੀ ਜਿਆਦਾ ਤਰੱਕੀ ਕਰੇ ਮੈਂ ਹਮੇਸ਼ਾ ਸਕੂਲ ਦੇ ਨਾਲ ਖੜਾਂ ਹਾਂ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਤਰੱਕੀ ਬਾਰੇ ਚਾਨਣਾ ਪਾਉਂਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਨੇ ਮਹਿਮਾਨਾਂ, ਮਾਪਿਆਂ ਅਤੇ ਸਟਾਫ਼ ਦਾ  ਧੰਨਵਾਦ  ਕੀਤਾ। ਸਕੂਲ ਦੇ ਸਾਲਾਨਾ ਸਮਾਗਮ “ਆਗਾਜ਼” ਦੇ ਸਫਲ ਅਤੇ ਯਾਦਗਾਰੀ ਜਸ਼ਨ ਨੂੰ ਦਰਸਾਉਂਦੇ ਹੋਏ ਸਮਾਗਮ ਸਮਾਪਤ ਹੋਇਆ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *