ਜੇਕਰ ਮੈ ਆੜ੍ਹਤੀਆ ਭਾਈਚਾਰੇ ਦੀਆਂ ਮੰਗਾਂ ਦਾ ਹੱਲ ਨਾ ਕਰਵਾ ਸਕਿਆ ਤਾਂ ਮੈ ਪ੍ਰਧਾਨਗੀ ਤਿਆਗ ਦੇਵਾਂਗਾ: ਪੰਜਾਬ ਪ੍ਰਧਾਨ ਜਸਵਿੰਦਰ ਰਾਣਾ

Spread the love

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ ()- ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀ ਇੱਕ ਵਿਸੇਸ਼ ਮੀਟਿੰਗ ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਵੜਿੰਗ ਦੀ ਪ੍ਰਧਾਨਗੀ ’ਚ ਸ਼ਹਿਰ ਦੇ ਮੋੜ ਰੋਡ ਸਥਿਤ ਮੁਕਤੀਸਰ ਗੈਸਟ ਹਾਊਸ ਵਿਖੇ ਹੋਈ, ਜਿਸ ਵਿੱਚ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਵਿਸੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ’ਚ ਮੌਜੂਦ ਸਮੁੱਚੇ ਆੜ੍ਹਤੀਆ ਭਾਈਚਾਰੇ ਨੂੰ ਸਬੋਧਨ ਕਰਦੇ ਹੋਏ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਤੇ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜਨਰਲ ਸੈਕਟਰੀ ਪੁਨੀਤ ਕੁਮਾਰ, ਜਨਰਲ ਸੈਕਟਰੀ ਰਾਜਿੰਦਰ ਅਰੋੜਾ, ਸੈਕਟਰੀ ਪ੍ਰਿਥੀਪਾਲ ਸਿੰਘ, ਮੀਡੀਆ ਇੰਚਾਰਜ਼ ਰਵੀ ਆਹੂਜਾ ਵੀ ਮੌਜੂਦ ਸਨ। ਇਸ ਮੌਕੇ ਸ਼੍ਰੀ ਮੁਕਤਸਰ ਦੀ ਕੱਚਾ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਇੱਕ ਮੰਗ ਪੱਤਰ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੂੰ ਸੌਂਪਿਆ ਗਿਆ। ਇਸ ਮੌਕੇ ਸਬੋਧਨ ਕਰਦਿਆ ਪ੍ਰਧਾਨ ਨੇ ਕਿਹਾ ਕਿ ਆੜ੍ਹਤ ਵਿੱਚ ਵਾਧਾ ਕਰਨ ਲਈ ਉਹ ਪਿਛਲੇਂ ਲੰਮੇ ਸਮੇਂ ਤੋਂ ਯਤਨ ਕਰ ਰਹੇ ਹਨ, ਤੇ ਉਨਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸੀਜਨ ਤੋਂ ਪਹਿਲਾਂ ਆੜ੍ਹਤ 2.5 ਅਤੇ ਲੇਬਰ ਰੇਟ ਵੀ ਹਰਿਆਣਾ ਦੇ ਬਰਾਬਰ ਹੋ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਕਿਸੇ ਆੜ੍ਹਤੀਏ ਦਾ ਸ਼ੈਲਰ ਲੱਗਿਆ ਹੋਇਆ ਤੇ ਉਸ ਨਾਲ ਕਿਸੇ ਕਿਸਮ ਦਾ ਧੱਕਾ ਹੋ ਰਿਹਾ ਤਾਂ ਉਹ ਮੇਰੇ ਨਾਲ ਸੰਪਕਰ ਕਰਨ, ਉਨ੍ਹਾਂ ਦੀ ਸਮੱਸਿਆ ਪਹਿਲ ਦੇ ਅਧਾਰ ’ਤੇ ਹੱਲ ਕਰਵਾਈ ਜਾਵੇਗੀ। ਪ੍ਰਧਾਨ ਰਾਣਾ ਨੇ ਪੁਰਜ਼ੋਰ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਉਹ ਆਉਣ ਵਾਲੇ ਸਮੇਂ ’ਚ ਆਪਣੇ ਆੜ੍ਹਤੀਏ ਭਾਈਚਾਰੇ ਦੀਆਂ ਮੰਗਾਂ ਨੂੰ ਹੱਲ ਨਾ ਕਰਵਾ ਸਕਿਆ ਤਾਂ ਉਹ ਪ੍ਰਧਾਨਗੀ ਦੇ ਆਹੁਦੇ ਨੂੰ ਤਿਆਗ ਦੇਣਗੇ। ਉਨ੍ਹਾਂ ਪੰਜਾਬ ਸਰਕਾਰ ਬਾਰੇ ਬੋਲਦਿਆ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਅੰਦਰ ਵਧੀਆਂ ਕਾਰਜ਼ ਕਰ ਰਹੀ ਹੈ, ਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਆੜ੍ਹਤੀਆ ਐਸੋਸੀਏਸ਼ਨ ਦੀਆਂ ਮੰਗਾਂ ’ਤੇ ਗੌਰ ਕਰਕੇ ਉਨ੍ਹਾਂ ਪੂਰਾ ਕਰੇਗੀ, ਇਸ ਤੋਂ ਇਲਾਵਾ ਜੋ ਮੰਗਾਂ ਕੇਂਦਰ ਨਾਲ ਸਬੰਧਿਤ ਹਨ, ਉਸ ਲਈ ਅਸੀਂ ਇਕਜੁੱਟ ਹੋ ਕੇ ਸੰਘਰਸ਼ ਕਰਾਂਗੇ, ਇਸ ਲਈ ਤੁਹਾਡੇ ਸਭਨਾਂ ਦੇ ਸਾਥ ਦੀ ਲੋੜ ਹੈ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਕਸ਼ਮੀਰ ਸਿੰਘ ਨੇ ਬਾਖੂਬੀ ਨਿਭਾਈ, ਜਿਨ੍ਹਾਂ ਨੇ ਆੜਤੀਆਂ ਐਸੋਸੀਏਸਨ ਮੁਕਤਸਰ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਸਟੇਜ ਤੋਂ ਵਿਸਥਾਰ ਪੂਰਵਕ ਪੰਜਾਬ ਪ੍ਰ੍ਰਧਾਨ ਨਾਲ ਸਾਂਝੀਆਂ ਕੀਤੀਆਂ। ਇਸ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੀ ਵਿਸੇਸ਼ ਤੌਰ ’ਤੇ ਪੁੱਜੇ ਜਿਨ੍ਹਾਂ ਨੇ ਆੜ੍ਹਤੀਆਂ ਭਾਈਚਾਰੇ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਾਉਣ ਦਾ ਭਰੋਸਾ ਦਿੱਤਾ। ਮੀਟਿੰਗ ਦੇ ਆਖਿਰ ’ਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ੍ਹ , ਮੁਨੀਸ਼ ਗੋਇਲ ਪ੍ਰਧਾਨ ਮਲੋਟ, ਵਿਨੀਤ ਜਿੰਦਲ ਪ੍ਰਧਾਨ ਗਿੱਦੜਬਾਹਾ ਅਤੇ ਅਜੇ ਗਰਗ ਪ੍ਰਧਾਨ ਬਰੀਵਾਲਾ ਨੇ ਪੰਜਾਬ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੂੰ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਆੜ੍ਹਤੀਆ ਭਾਈਚਾਰੇ ਦੇ ਪੱਪੂ ਯਾਦਵ, ਦਾਰਾ ਸਿੰਘ ਫੂਲੇਵਾਲਾ, ਅਮ੍ਰਿਤਪਾਲ ਸਿੰਘ, ਨਿਰੰਜ਼ਨ ਗਰਗ, ਪਵਨ ਬਾਘਲਾ, ਵਿਜੈ ਰੱਸੇਵੱਟ ਅਤੇ ਸÇੁਮਤ ਗਰਗ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰੀ ਆੜ੍ਹਤੀਏ ਮੌਜੂਦ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *