ਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ * ਸਿਹਤ ਸਬੰਧੀ ਪੁੱਛਿਆ ਹਾਲ-ਚਾਲ; ਹਲਕਾ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਹੋਈ ਚਰਚਾ

Spread the love
ਫਗਵਾੜਾ 30 ਸਤੰਬਰ (  ਪ੍ਰੀਤ ਕੌਰ ਪ੍ਰੀਤੀ  ) ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਟੇਟ ਡੈਲੀਗੇਸ਼ਨ ਕਮੇਟੀ ਦੇ ਮੈਂਬਰ ਸ. ਬਲਜਿੰਦਰ ਸਿੰਘ ਠੇਕੇਦਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਉਹਨਾਂ ਦੇ ਗ੍ਰਹਿ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਸ. ਬਾਦਲ ਦਾ ਹਾਲ-ਚਾਲ ਪੁੱਛਿਆ ਅਤੇ ਦੋਵਾਂ ਆਗੂਆਂ ਵਿਚਕਾਰ ਫਗਵਾੜਾ ਵਿਧਾਨ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਅਤੇ ਜਥੇਬੰਦਕ ਮਾਮਲਿਆਂ ਬਾਰੇ ਵੀ ਚਰਚਾ ਹੋਈ। ਬਲਜਿੰਦਰ ਸਿੰਘ ਠੇਕੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਵਾਇਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਐਸ.ਸੀ. ਵਰਗ ਲਈ ਰਾਖਵੇਂ ਹਲਕਿਆਂ ਵਿੱਚ ਯੋਗ ਅਤੇ ਮੈਰਿਟ ਦੇ ਅਧਾਰ ‘ਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨ ਸਬੰਧੀ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਐੱਸ.ਸੀ. ਵਰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਐੱਸ.ਸੀ. ਵਰਗ ਦੀ ਸਿਆਸੀ ਭਾਗੀਦਾਰੀ, ਹੱਕਾਂ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਵਰਗ ਦੀ ਭੂਮਿਕਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਦੋਆਬਾ ਖੇਤਰ ਅਤੇ ਖਾਸ ਕਰਕੇ ਫਗਵਾੜਾ ਰਾਖਵਾਂ ਵਿਧਾਨ ਸਭਾ ਹਲਕਾ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਤਸਵੀਰ – ਸ. ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਦੌਰਾਨ ਠੇਕੇਦਾਰ ਬਲਜਿੰਦਰ ਸਿੰਘ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *