ਡਾ. ਅੰਬੇਡਕਰ ਦੀ ਮੂਰਤੀ ’ਤੇ ਭੜਕਾਊ ਸ਼ਬਦ ਲਿਖਣਾ ਨਿੰਦਣਯੋਗ : ਕਮਲ ਸਰੋਜ

Spread the love

ਫਗਵਾੜਾ 1 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਅਮਰੀਕੀ ਨਾਗਰਿਕਤਾ ਪ੍ਰਾਪਤ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਉਕਸਾਵੇ ‘ਤੇ ਭਾਰਤ ਰਤਨ ਅਤੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ’ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਭੜਕਾਊ ਸ਼ਬਦਾਵਲੀ ਲਿਖੇ ਜਾਣ ਦੀ ਸ਼ਿਵ ਸੈਨਾ ਯੂ.ਬੀ.ਟੀ. ਨੇ ਸਖ਼ਤ ਨਖੇਦੀ ਕੀਤੀ ਹੈ। ਸ਼ਿਵ ਸੈਨਾ ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਪੰਨੂ ਆਪਣੀਆਂ ਹੱਦਾਂ ਪਾਰ ਕਰ ਰਿਹਾ ਹੈ। ਉਸਨੂੰ ਇੱਕ ਨਾ ਇੱਕ ਦਿਨ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖਾਲਿਸਤਾਨੀ ਸੁਪਨੇ ਦਾ ਬੀਮਾਰ ਪੰਨੂ ਹਿੰਦੂ-ਸਿੱਖ ਭਾਈਚਾਰੇ ਵਿੱਚ ਦਰਾਰ ਪਾਉਣ ਦੀ ਕੋਸ਼ਿਸ਼ ਅਸਫਲ ਹੁੰਦੀ ਦੇਖ ਹੁਣ ਸਿੱਖ ਅਤੇ ਐਸ.ਸੀ. ਭਾਈਚਾਰੇ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਮਲ ਸਰੋਜ ਨੇ ਪੰਨੂ ਵੱਲੋਂ ਜਾਰੀ ਕੀਤੀ ਗਈ ਨਵੀਂ ਵੀਡੀਓ ਨੂੰ ਬਹੁਤ ਹੀ ਨਿੰਦਣਯੋਗ ਕਰਾਰ ਦਿੱਤਾ ਅਤੇ ਕਿਹਾ ਕਿ ਉਸਨੇ ਗੁਰੂ ਰਵਿਦਾਸ ਜੀ ਦਾ ਨਾਮ ਵੀ ਸਤਿਕਾਰ ਨਾਲ ਨਹੀਂ ਲਿਆ ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਹਨਾਂ ਨੇ ਭਾਰਤ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਮਾਮਲੇ ਨੂੰ ਅਮਰੀਕੀ ਸਰਕਾਰ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇ ਅਤੇ ਪੰਨੂ ਦੀ ਹਵਾਲਗੀ ਦੀ ਮੰਗ ਕੀਤੀ ਜਾਵੇ। ਕਿਉਂਕਿ ਪੰਨੂ ਦਾ ਇਹ ਵੀਡੀਓ ਪੰਜਾਬ ਵਿੱਚ ਹਿੰਸਾ ਭੜਕਾਉਣ ਦੀ ਸ਼ਰਾਰਤ ਨਾਲ ਪ੍ਰੇਰਿਤ ਹੈ। ਸ਼ਿਵ ਸੈਨਾ ਆਗੂ ਨੇ ਚੇਤਾਵਨੀ ਦਿੱਤੀ ਕਿ ਜੇਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਕਰਨ ਦੀ ਕੋਈ ਗੁਸਤਾਖੀ ਹੋਈ ਤਾਂ ਇਸਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਖਾਲਿਸਤਾਨੀ ਪੰਨੂ ਪੰਜਾਬ ਵਿੱਚ ਖੂਨ-ਖਰਾਬਾ ਕਰਵਾਉਣ ’ਤੇ ਉਤਾਰੂ ਹੈ। ਜਿਸ ਲਈ ਉਹ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ ’ਤੇ ਅਮਰੀਕਾ ਵਿੱਚ ਬੈਠ ਕੇ ਖੁੱਲ੍ਹੇਆਮ ਪੰਜਾਬੀ ਨੌਜਵਾਨਾਂ ਨੂੰ ਭੜਕਾ ਰਿਹਾ ਹੈ। ਕਮਲ ਸਰੋਜ ਨੇ ਗੁਰਪਤਵੰਤ ਪੰਨੂ ਨੂੰ ਪੰਜਾਬ ਆਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਜੇਕਰ ਪੰਨੂ ਵਿੱਚ ਹਿੰਮਤ ਹੈ ਤਾਂ ਉਹ ਖੁਦ ਪੰਜਾਬ ਆ ਕੇ ਡਾ. ਅੰਬੇਡਕਰ ਦੀ ਕਿਸੇ ਪ੍ਰਤਿਮਾ ਨੂੰ ਹਟਾਉਣਾ ਤਾਂ ਦੂਰ ਸਿਰਫ ਛੂ ਕੇ ਵੀ ਦਿਖਾ ਦੇਵੇ। ਸ਼ਿਵ ਸੈਨਾ ਉਸਨੂੰ ਅਜਿਹਾ ਸਬਕ ਸਿਖਾਏਗੀ ਕਿ ਉਸਦੀਆਂ ਸੱਤ ਸੌ ਪੀੜ੍ਹੀਆਂ ਭੁੱਲ ਨਹੀਂ ਸਕਣਗੀਆਂ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *