ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਿਲੀ ਅਹਿਮ ਜ਼ਿੰਮੇਵਾਰੀ, ਬਣਾਇਆ ਪਾਰਟੀ ਸਪੋਕਸਪਰਸਨ ਟਕਸਾਲੀ ਆਗੂ ਸਵ. ਸਰਦਾਰ ਰੇਸ਼ਮ ਸਿੰਘ ਥਿਆੜਾ ਦੀ ਧੀ ਡਾ. ਗੁਰਪ੍ਰੀਤ ਕੌਰ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Spread the love
ਨਵਾਂਸ਼ਹਿਰ 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਬਲਾਚੌਰ ਨਾਲ ਸਬੰਧਤ ਪ੍ਰਮੁੱਖ ਆਗੂ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਇੱਕ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਥਿਆੜਾ ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਟਕਸਾਲੀ ਆਗੂ ਸਵਰਗੀ ਸਰਦਾਰ ਰੇਸ਼ਮ ਸਿੰਘ ਥਿਆੜਾ ਦੀ ਧੀ ਹਨ, ਜਿਨ੍ਹਾਂ ਨੇ ਲੰਮਾ ਸਮਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਹਲਕੇ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ।ਆਪਣੀ ਇਸ ਨਵੀਂ ਨਿਯੁਕਤੀ ‘ਤੇ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਥਿਆੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰੀਆਂ ਉਤਰਨਗੀਆਂ ਅਤੇ ਪਾਰਟੀ ਦੀਆਂ ਨੀਤੀਆਂ ਤੇ ਲੋਕ-ਹਿੱਤੂ ਵਿਚਾਰਧਾਰਾ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ।ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਥਿਆੜਾ ਹਮੇਸ਼ਾ ਹਲਕੇ ਦੇ ਹਰੇਕ ਨਾਗਰਿਕ ਦੇ ਦੁੱਖ-ਸੁੱਖ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ ਅਤੇ ਇਲਾਕੇ ਦੇ ਲੋਕਾਂ ਦੇ ਕੰਮ-ਕਾਰ ਕਰਵਾਉਣ ਲਈ ਹਰ ਸਮੇਂ ਤਤਪਰ ਰਹਿੰਦੇ ਹਨ। ਉਨ੍ਹਾਂ ਦੀ ਇਸ ਅਹਿਮ ਨਿਯੁਕਤੀ ਨਾਲ ਹਲਕਾ ਬਲਾਚੌਰ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਸਾਰੇ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *