ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਲੱਸਟਰ ਲੈਵਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ

Spread the love

ਸ਼੍ਰੀ ਮੁਕਤਸਰ ਸਾਹਿਬ, 11 ਅਗਸਤ ()-ਜੇ ਐਨ ਜੇ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਡੀ ਏ ਵੀ ਸਕੂਲਾਂ ਦੀਆਂ ਖੇਡਾਂ ਦੇ ਕਲੱਸਟਰ ਲੈਵਲ ਜਿਸ ਵਿੱਚ ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਡੀ ਏ ਵੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ। ਜਿਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਕਸਿੰਗ ਵਿੱਚ 43 ਗੋਲਡ, ਕੁਸ਼ਤੀਆਂ ਵਿੱਚ 9 ਗੋਲਡ, ਤਾਈਕਵਾਡੋਂ ਵਿੱਚ 11 ਗੋਲਡ ਕਰਾਟੇ ਮੁਕਾਬਲਿਆਂ ਵਿੱਚ 5 ਗੋਲਡ ਅਤੇ ਰੋਲਰ ਸਕੇਟਿੰਗ ਵਿੱਚ 1 ਗੋਲਡ ਮੈਡਲ ਦੇ ਨਾਲ ਹੀ ਕ੍ਰਿਕੇਟ ਅੰਡਰ -14 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਚੈਸ ਵਿੱਚ ਅੰਡਰ -17 ਅਤੇ ਅੰਡਰ 19 ਲੜਕੀਆਂ ਵਰਗ ਵਿੱਚ ਪਹਿਲਾ ਸਥਾਨ, ਅੰਡਰ 17 ਲੜਕਿਆਂ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਡੀ ਏ ਵੀ ਸਕੂਲਾਂ ਦੇ ਰਾਜ਼ ਪੱਧਰੀ ਮੁਕਾਬਲੇ ਜੋ ਕੀ ਲੁਧਿਆਣਾ ਅਤੇ ਜਲੰਧਰ ਵਿਖੇ ਅਕਤੂਬਰ ਮਹੀਨੇ ਵਿੱਚ ਹੋਣਗੇ। ਉਸ ਵਿੱਚ ਆਪਣਾ ਸਥਾਨ ਪੱਕਾ ਕੀਤਾ ਹੈ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੇ ਲਗਭਗ 100 ਵਿਦਿਆਰਥੀ ਡੀਏਵੀ ਸਕੂਲਾਂ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ। ਉਹਨਾਂ ਕਿਹਾ ਕਿ ਇਹ ਸਭ ਵਿਦਿਆਰਥੀਆਂ ਦੁਆਰਾ ਤਨ ਦੇਹੀ ਨਾਲ ਕੀਤੀ ਗਈ ਪ੍ਰੈਕਟਿਸ ਅਤੇ ਸਬੰਧਤ ਸਪੋਰਟਸ ਸਟਾਫ ਦੀ ਮਿਹਨਤ ਦਾ ਨਤੀਜਾ ਹੈ। ਉਨਾਂ ਵਿਦਿਆਰਥੀਆਂ ਨੂੰ ਅਗਲੇ ਪੱਧਰ ਦੀਆਂ ਖੇਡਾਂ ਵਿੱਚ ਭਾਗ ਲੈਣ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਡੀਏਵੀ ਸਕੂਲਾਂ ਦੀਆਂ ਖੇਡਾਂ ਵਿੱਚੋਂ ਪ੍ਰਾਪਤ ਹੋਣ ਵਾਲੇ ਸਰਟੀਫਿਕੇਟ ਵੀ ਬਾਕੀ ਸਰਟੀਫਿਕੇਟਾਂ ਦੀ ਤਰ੍ਹਾਂ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ਵਿੱਚ ਸਹਾਈ ਹੋਣਗੇ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *