ਅੰਮ੍ਰਿਤਸਰ, 31 ਮਾਰਚ (ਦਿਨੇਸ਼ ਸੋਨੀ ) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਨੂੰ ਇਤਿਹਾਸਿਕ ਦੱਸਦਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਾਗੋਬਾਗ ਹਨ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਚੋਣ ਮੈਨੀਫੇਸਟੋ ਦੌਰਾਨ ਵੀ ਹਰ ਵਰਗ ਦਾ ਖਿਆਲ ਰੱਖਿਆ ਹੈ ਤੇ ਔਰਤਾਂ ਨੂੰ 1000 ਰੁਪਏ ਮਹੀਨਾ ਰਸੋਈ ਭੱਤਾ ਦੇਣ ਦੀ ਸਕੀਮ ਵੀ ਜਲਦੀ ਅਮਲ ਵਿੱਚ ਲਿਆਦੀ ਜਾਵੇਗੀ । ਲੋਕ ਹੁਣ ਆਪ ਦੇ ਰਾਜ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮੰਨ ਰਹੇ ਹਨ ਤੇ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਾਲ ਨਵੇਂ ਯੁੱਗ ਦੀ ਸੁਰੁਆਤ ਹੋਈ ਹੈ ਆਪ ਸਰਕਾਰ ਵੱਲੋਂ ਸੂਬੇ ਵਿੱਚ ਰਜਿਸਟਰੀਆਂ ਹੋਣ ਸਮੇਂ ਐਨ.ਓ ਸੀ. ਦੀ ਸਰਤ ਵੀ ਖਤਮ ਕਰ ਦਿੱਤੀ ਗਈ ਹੈ, ਤੀਰਥ ਯਾਤਰਾ ਯੋਜਨਾ ਤਾਹਿਤ ਧਾਰਮਿਕ ਸਥਾਨਾਂ ਦੇ ਦਰਸਨ ਕਰਵਾਏ ਜਾ ਰਹੇ ਹਨ , ਸੜਕ ਸੁਰੱਖਿਆ ਫੋਰਸ ਦੀ ਸੁਰੂਆਤ ਨਾਲ ਸੂਬੇ ਵਿੱਚ ਸੜਕੀ ਹਾਦਸੇ ਘਟਣਗੇ, ਸੂਬੇ ਦੇ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹਿਨੇ ਦੇ ਲਾਭ ਦਿੱਤਾ ਜਾ ਰਿਹਾ ਹੈ, ਸੂਬੇ ਦੇ 664 ਆਮ ਆਦਮੀ ਕਲੀਨਿਕਾ ਵਿੱਚ ਲੋਕਾਂ ਨੂੰ ਮੁਫਤ ਸਿਹਤ ਸੇਵਾਵਾ ਮਿਲ ਰਹੀਆਂ ਹਨ ਤੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਏ ਜਾ ਰਹੇ ਹਨ, ਲੋਕਾਂ ਦੇ ਘਰੇਲੂ ਕੰਮਕਾਜ ਸੇਵਾ ਕੇਂਦਰਾਂ ਵਿੱਚ ਅਸਾਨੀ ਨਾਲ ਹੋ ਰਹੇ ਹਨ ਤੇ ਕਰਮਚਾਰੀ ਘਰ ਆ ਕੇ ਵੀ ਲੋਕਾਂ ਦੇ ਕੰਮਕਾਜ ਕਰ ਰਹੇ ਹਨ, ਖੇਡਾਂ ਵਿੱਚ ਨਾਮ ਕਮਾਉਣ ਵਾਲੇ ਖਿਡਾਰੀਆਂ ਦਾ ਮਾਣ ਸਨਮਾਨ ਕੀਤਾ ਜਾ ਰਿਹਾ ਹੈ।Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…
Spread the love ਕਾਹਨਪੁਰ ਖੂਹੀ 04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

