ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ : ਪ੍ਰਭਬੀਰ ਸਿੰਘ ਬਰਾੜ

Spread the love
ਅੰਮ੍ਰਿਤਸਰ, 03 ਮਾਰਚ ( ਮਨਜੀਤ ਸਿੰਘ ਸ਼ੇਰਗਿੱਲ ) ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਦੇ ਹਿੱਤ ਵਿੱਚ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।
ਬਰਾੜ ਨੇ ਕਿਹਾ ਕਿ ਪੰਜਾਬ ਦੇ ਲਗਭਗ 2.5 ਲੱਖ ਤੋਂ ਵੱਧ ਪਸ਼ੂ ਪਾਲਕ ਕਿਸਾਨਾਂ ਦੀ ਕਮਾਈ ਵਧਾਉਣ ਲਈ ਮਿਲਕਫੈਡ (ਵੇਰਕਾ) ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਪ੍ਰਤੀ ਕਿਲੋਗ੍ਰਾਮ ਫੈਟ 10 ਤੋਂ 15 ਰੁਪਏ ਤੱਕ ਵਾਧਾ ਕੀਤਾ ਗਿਆ ਹੈ, ਜੋ ਕਿ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਾਧਾ 1 ਅਪ੍ਰੈਲ 2026 ਤੋਂ ਲਾਗੂ ਹੋ ਚੁੱਕਾ ਹੈ ਅਤੇ ਇਸ ਨਾਲ ਡੇਅਰੀ ਖੇਤਰ ਨੂੰ ਨਵੀਂ ਮਜ਼ਬੂਤੀ ਮਿਲੇਗੀ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਡੇਅਰੀ ਸੈਕਟਰ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਨੂੰ ਵਧੀਆ ਭਾਅ ਦੇਣ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਬਰਾੜ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਪਸ਼ੂ ਪਾਲਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ, ਪਰ ਮਾਨ ਸਰਕਾਰ ਕਿਸਾਨ ਕੇਂਦਰਿਤ ਨੀਤੀਆਂ ਨਾਲ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਦੇ ਰਾਹ ‘ਤੇ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਭਲਾਈ ਅਤੇ ਕਿਸਾਨ ਹਿਤਾਂ ਲਈ ਹੋਰ ਵੱਡੇ ਫੈਸਲੇ ਕੀਤੇ ਜਾਣਗੇ। ਅੰਤ ਵਿੱਚ ਉਨ੍ਹਾਂ ਪੰਜਾਬ ਦੇ ਦੁੱਧ ਉਤਪਾਦਕ ਕਿਸਾਨਾਂ ਨੂੰ ਵਧੀ ਹੋਈ ਕੀਮਤ ਦਾ ਲਾਭ ਲੈਣ ਅਤੇ ਡੇਅਰੀ ਕਾਰੋਬਾਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *