ਨਿਰਮਲ ਸਿੰਘ ਨਿੰਮਾ ਭਰਥਲਾ ਬਲਾਚੌਰ ਬਲਾਕ ਯੂਥ ਕਾਂਗਰਸ ਦੇ ਬਣੇ ਪ੍ਰਧਾਨ, ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੀਤਾ ਨਿੱਘਾ ਸਵਾਗਤ

Spread the love
ਨਵਾਂਸ਼ਹਿਰ /ਕਾਠਗੜ੍ਹ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਨਿਰਮਲ ਸਿੰਘ ਨਿੰਮਾ ਭਰਥਲਾ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਭਰਥਲਾ ਦਾ ਇੱਥੇ ਪਹੁੰਚਣ ’ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਅਤੇ ਸਥਾਨਕ ਨੌਜਵਾਨਾਂ ਵਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਉਚੇਚੇ ਤੌਰ ‘ਤੇ ਮਾਨ-ਸਨਮਾਨ ਕੀਤਾ ਗਿਆ। ਇਸ ਉਪਰੰਤ ਨੌਜਵਾਨਾਂ ਦੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ ਗਿਆ ਅਤੇ ਇਸ ਨਵੀਂ ਜ਼ਿੰਮੇਵਾਰੀ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਇਸ ਖਾਸ ਮੌਕੇ ਉਨ੍ਹਾਂ ਦੇ ਨਾਲ ਤਾਇਆ ਚੇਅਰਮੈਨ ਧਰਮਪਾਲ ਭਰਥਲਾ ਉਚੇਚੇ ਤੌਰ ‘ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਨਿੰਮਾ ਦੇ ਨਾਲ ਖੜ੍ਹ ਕੇ ਇਸ ਖੁਸ਼ੀ ਨੂੰ ਸਾਂਝਾ ਕੀਤਾ। ਇਸ ਦੇ ਨਾਲ ਹੀ ਰੋਪੜ੍ਹ ਤੋਂ ਅੱਡਾ ਇੰਚਾਰਜ ਬੋਬੀ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਨਵੇਂ ਪ੍ਰਧਾਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਗਈ।ਇਸ ਮੌਕੇ ਟੋਲ ਪਲਾਜ਼ਾ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
  • Related Posts

    ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ  , ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰਾਇਆ ਮੂੰਹ ਮਿੱਠਾ   

    Spread the love

    Spread the loveਤਪਾ ਮੰਡੀ 06 ਜੁਲਾਈ ( ਸ਼ਰਮਾ) ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਜਿਸ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ…

    ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ…

    Leave a Reply

    Your email address will not be published. Required fields are marked *