ਇਸ ਮੌਕੇ ਸ. ਭੰਗੂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸ. ਮੀਤ ਹੇਅਰ ਨੇ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਅਤੇ ਮਾਰਕੀਟ ਕਮੇਟੀ ਰਾਹੀਂ ਮੁੱਖ ਮੰਡੀ ਵਿੱਚ ਵੱਖ ਵੱਖ ਕੰਮਾਂ ਲਈ ਫੰਡਾਂ ਦੇ ਗੱਫ਼ੇ ਸਰਕਾਰ ਵਲੋਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਮਿਆਰੀ ਕਾਰਜ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਸ. ਭੰਗੂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਹੋਰ ਚੇਅਰਮੈਨ, ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨSpread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…
Spread the love ਕਾਹਨਪੁਰ ਖੂਹੀ 04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

