ਪਲਾਸੌਰ ਪਿੰਡ ਵਿੱਚ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ 4 ਸਾਲਾਂ ਦੇ ਕੰਮਾਂ ਬਾਰੇ ਜਾਣਕਾਰੀ ਕੀਤੀ ਸਾਂਝੀ – ਰੁਪਿੰਦਰ ਕੌਰ ਸੰਧੂ

Spread the love
ਤਰਨ ਤਾਰਨ/ਸਰਾਏ ਅਮਾਨਤ ਖਾਂ, 3 ਅਪ੍ਰੈਲ (ਅਜੀਤ ਸਿੰਘ ਘਰਿਆਲਾ, ਗੁਰਸ਼ਰਨ ਸਿੰਘ ਔਲਖ) – ਪਿੰਡ ਪਲਾਸੌਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਵੱਲੋਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਦੇ ਪਿਛਲੇ 4 ਸਾਲਾਂ ਦੌਰਾਨ ਕੀਤੇ ਗਏ ਸ਼ਾਨਦਾਰ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਲੋਕ-ਭਲਾਈ ਦੇ ਖੇਤਰਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ।
ਇਸ ਮੌਕੇ ਸਰਪੰਚ ਟਹਿਲਬੀਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ, ਮਨਪ੍ਰੀਤ ਸਿੰਘ ਸੰਧੂ, ਗੁਰਮੀਤ ਸਿੰਘ ਰੰਧਾਵਾ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ।
ਰੁਪਿੰਦਰ ਕੌਰ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਜੁੜਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *