ਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਹੋਇਆ ਨਿੱਘਾ ਸਵਾਗਤ

Spread the love
ਨਵਾਂਸ਼ਹਿਰ, 17 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ ਭਗਤ ਸਿੰਘ ਨਗਰ ਦੇ ਆਮ ਆਦਮੀ ਪਾਰਟੀ ਦੇ ਮਿਹਨਤੀ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ ਚੇਚੀ ਨੂੰ ਪੰਜਾਬ ਸਰਕਾਰ ਵੱਲੋਂ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਇਲਾਕੇ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਖੁਸ਼ੀ ਦੇ ਤਹਿਤ ਇੱਥੋਂ ਦੇ ਮਸ਼ਹੂਰ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਕਰਨ ਪਾਠਕ,ਸੀਨੀਅਰ ਆਪ ਆਗੂ ਦਿਨੇਸ਼ ਸੂਰੀ ਅਤੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਵੱਲੋਂ ਸਾਂਝੇ ਤੌਰ ‘ਤੇ ਸਾਥੀਆਂ ਸਮੇਤ ਨਵ-ਨਿਯੁਕਤ ਚੇਅਰਮੈਨ ਸੰਜੀਵ ਚੌਧਰੀ ਚੇਚੀ ਦਾ ਉੱਥੇ ਪਹੁੰਚਣ ‘ਤੇ ਫੁੱਲਾਂ ਦੇ ਹਾਰ ਪਾ ਕੇ ਬਹੁਤ ਹੀ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਅਤੇ ਭਰਵੇਂ ਇਕੱਠ ਦੌਰਾਨ ਆਮ ਆਦਮੀ ਪਾਰਟੀ ਦੇ ਐਮ.ਸੀ. (ਕੌਂਸਲਰ), ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਵੱਡੀ ਗਿਣਤੀ ਵਿੱਚ ਹੋਰ ਪ੍ਰਮੁੱਖ ‘ਆਪ’ ਆਗੂ ਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਮਿਲਣੀ ਦੌਰਾਨ ਸਾਰੀਆਂ ਹਾਜ਼ਰ ਸ਼ਖਸ਼ੀਅਤਾਂ ਨੇ ਇਕੱਠੇ ਬੈਠ ਕੇ ਦੁਪਹਿਰ ਦਾ ਖਾਣਾ (ਲੰਚ) ਕੀਤਾ। ਲੰਚ ਦੌਰਾਨ ਬਹੁਤ ਹੀ ਸੁਖਾਵੇਂ ਅਤੇ ਖੁਸ਼ਗਵਾਰ ਮਾਹੌਲ ਵਿੱਚ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਜ਼ਿਆਦਾ ਮਜ਼ਬੂਤ ਕਰਨ ਸਬੰਧੀ ਬਹੁਤ ਹੀ ਅਹਿਮ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਹਾਜ਼ਰ ਆਗੂਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਸਭਨਾ ਨਾਲ ਮਿਲ ਬੈਠ ਕੇ ਬਹੁਤ ਖੁਸ਼ੀ ਅਤੇ ਅਨੰਦ ਦੀ ਅਨੁਭੂਤੀ ਹੋਈ ਹੈ। ਅਜਿਹੇ ਪ੍ਰੋਗਰਾਮ ਆਪਸੀ ਸਾਂਝ ਅਤੇ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਲਾਹੇਵੰਦ ਸਿੱਧ ਹੁੰਦੇ ਹਨ। ਨਵ-ਨਿਯੁਕਤ ਚੇਅਰਮੈਨ ਸੰਜੀਵ ਚੌਧਰੀ ਚੇਚੀ ਨੇ ਇਸ ਵੱਡੇ ਮਾਣ-ਸਤਿਕਾਰ ਲਈ ਸਾਰੇ ਸਾਥੀਆਂ ਅਤੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *