ਪਿੰਡ ਤਾਰਾ ਸਿੰਘ ਦੀ ਪੰਚਾਇਤ ਆਮ ਆਦਮੀ ਪਾਰਟੀ’ਚ ਹੋਈ ਸ਼ਾਮਲ

Spread the love

ਗੁਰੂਹਰਸਹਾਏ, 9 ਅਪ੍ਰੈਲ (ਪੰਜਾਬ ਦਾ ਖੁਲਾਸਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਫੋਜਾਂ ਸਿੰਘ ਸਰਾਰੀ ਦੀ ਅਗਵਾਈ ਹੇਠ ਅੱਜ ਪਿੰਡ ਤਾਰਾ ਸਿੰਘ ਦੀ ਸਮੁੱਚੀ ਗ੍ਰਾਮ ਪੰਚਾਇਤ ਆਪ ’ਚ ਸ਼ਾਮਲ ਹੋਈ। ਸ਼ਾਮਲ ਹੋਣ ਵਾਲੇ ਪਰਿਵਾਰਾਂ ’ਚ ਸਰਪੰਚ ਨਿਰਭੈ ਸਿੰਘ ਸਮਰਾ, ਪੰਚ ਹਰਪ੍ਰੀਤ ਸਿੰਘ ਸਮਰਾ, ਬਾਜ ਸਿੰਘ ਸਮਰਾ, ਪੂਰਨ ਸਿੰਘ ਸਮਰਾ, ਬਲਰਾਜ ਸਿੰਘ ਸਮਰਾ, ਸੰਦੀਪ ਸਿੰਘ ਸਮਰਾ , ਬਲਜੀਤ ਸਿੰਘ ਸਮਰਾ, ਗੁਰਦੇਵ ਸਿੰਘ , ਜਸਵੀਰ ਸਿੰਘ, ਵੀਰ ਸਿੰਘ, ਗੁਰਭੇਜ ਸਿੰਘ, ਮਹਿਲ ਸਿੰਘ, ਰਾਂਝਾ ਸਿੰਘ ਸਮਰਾ, ਮੋਹਿੰਦਰ ਸਿੰਘ, ਅਨੋਖ ਸਿੰਘ, ਬਲਜੀਤ ਸਿੰਘ ਸਮਰਾ ਸਮੇਤ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ । ਇਸ ਮੌਕੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਦੇ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸਰਾਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸਿਹਤ ਤੇ ਸਿੱਖਿਆ ਨੂੰ ਤਵਜ਼ੋਂ ਦਿੱਤੀ ਹੈ ਤਾਂ ਕਿ ਸੂਬਾ ਖੁਸ਼ਹਾਲੀ ਵੱਲ ਵੱਧ ਰਿਹਾ ਹੈ ਤੇ ਜਿਸਤੋਂ ਲੋਕ ਖੁਸ਼ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਆਖਿਆ ਕਿ ਪਿੰਡ ਤਾਰਾ ਸਿੰਘ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਸਣੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਬਣਦਾ ਮਾਨ ਸਨਮਾਨ ਕੀਤਾ ਜਾਵੇਗਾ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *