ਪਿੰਡ ਰੋੜੀਕਪੂਰਾ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ : ਜਸਪਾਲ ਸਿੰਘ ਪੰਜਗਰਾਈਂ

Spread the love
ਕੋਟਕਪੂਰਾ, 16 ਜੁਲਾਈ (ਟਿੰਕੂ ਕੁਮਾਰ) :- ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਰੋੜੀਕਪੂਰਾ ਵਿਖੇ ਹੀਰਾ ਸਿੰਘ ਜਵੰਦਾ ਦੇ ਘਰ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਜਸਪਾਲ ਸਿੰਘ ਪੰਜਗਰਾਈਂ ਦੀ ਅਗਵਾਈ ਹੇਠ ਬਹੁਤ ਸਾਰੇ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਜਿਲਾ ਪ੍ਰਧਾਨ ਗੌਰਵ ਕੱਕੜ ਹਾਜ਼ਰ ਹੋਏ। ਇਸ ਸਮੇਂ ਜਸਪਾਲ ਸਿੰਘ ਪੰਜਗਰਾਈਂ ਅਤੇ ਗੌਰਵ ਕੱਕੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਆਏ ਹੋਏ ਨੌਜਵਾਨਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਲਈ ਨੌਜਵਾਨ ਰੀੜ ਦੀ ਹੱਡੀ ਦਾ ਕੰਮ ਕਰਦੇ ਹਨ ਇਸ ਸਮੇਂ ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਪਿਛਲੇ 11 ਸਾਲ ਦੌਰਾਨ ਕੀਤੇ ਕੰਮਾਂ ਦਾ ਵੇਰਵੇ ਸਾਹਿਬ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਭਾਜਪਾ ਅੰਦਰ ਹਰ ਵਰਕਰ ਦੇ ਕੰਮਾਂ ਲਈ ਹਰ ਸਮੇਂ ਤਿਆਰ ਹਾਂ। ਉਹਨਾਂ ਇਹ ਵੀ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਲਈ ਬਹੁਤ ਸਾਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ 2027 ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਤੇ ਹਰ ਵਰਗ ਦੇ ਲੋਕਾਂ ਲਈ ਕੰਮ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਦੀਪ ਟੋਨੀ, ਹਰਪ੍ਰੀਤ ਸਿੰਘ ਸਿੱਧੂ, ਰਾਮ ਅਵਤਾਰ ਵਰਮਾ, ਰਵਿੰਦਰ ਤਾਇਲ, ਪਵਨ ਜੈਤੋ, ਪ੍ਰੇਮ ਸਫਰੀ, ਪ੍ਰਕਾਸ਼ ਸਿੰਘ, ਗੁਰਮੀਤ ਸਿੰਘ ਰਾਮੇਆਣਾ ਆਦਿ ਵੀ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *