ਪਿੰਡ ਸੋਹਲ ਵਿਖੇ ਹਲਕਾ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

Spread the love

ਸਰਾਏ ਅਮਾਨਤ ਖਾਂ/ਝਬਾਲ, 15 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਹਲਕਾ ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਆਪਣੇ ਜੱਦੀ ਪਿੰਡ ਸੋਹਲ ਵਿਖੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ ਤੇ ਹੱਲ ਕਰਵਾਇਆ ਗਿਆ । ਪਿੰਡ ਸੋਹਲ ਦੀਆਂ ਦੋਵਾ ਪੰਚਾਇਤਾਂ ਦੇ ਸਰਪੰਚ ਰਣਜੋਧ ਸਿੰਘ ਜੋਧਾ ਸੋਹਲ ਤੇ ਸਰਪੰਚ ਗੁਰਦੇਵ ਸਿੰਘ ਫੋਜੀ ਨੇ ਵਿਧਾਇਕ ਸੋਹਲ ਨੂੰ ਪਿੰਡ ਦੀਆਂ ਮੁਸਕਲਾਂ ਤੋਂ ਜਾਣੂ ਕਰਵਾਇਆ ਜਿਨ੍ਹਾਂ ਨੂੰ ਮੌਕੇ ਤੇ ਹੱਲ ਕਰਵਾਇਆ ਅਤੇ  ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੁਸਕਲਾਂ ਜ਼ਲਦ ਹੀ ਹਲ ਕਰ ਦਿਤੀਆਂ ਜਾਣਗੀਆਂ। ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਇਕ ਸਿਖਲਾਈ ਸੈਂਟਰ ਦੀ ਸੋਗਾਤ ਦਿੱਤੀ ਜਿਸ ਨੂੰ ਇੱਕ ਮਈ ਤੋਂ ਸ਼ੂਰੂ ਕੀਤਾ ਜਾਵੇਗਾ। ਜਿਸ ਵਿਚ 30 ਤੋਂ 35 ਔਰਤਾਂ ਤੇ ਲੜਕੀਆਂ ਨੂੰ ਸਿਲਾਈ ਕਢਾਈ ਦੀ ਟਰੇਨਿੰਗ ਦਿੱਤੀ ਜਾਵੇਗੀ ਬਕਾਇਦਾ ਕੋਚਿੰਗ ਕੋਚ ਟ੍ਰੇਨਿੰਗ ਲਈ ਆਇਆ ਕਰੇਗੀ। ਅਖੀਰ ਵਿੱਚ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੁਖਜਿੰਦਰ ਸਿੰਘ ਬਿੱਟੂ ਸੋਹਲ, ਡਾਕਟਰ ਸੁਖਦੇਵ ਸਿੰਘ, ਕੋਆਪਰੇਟਿਵ ਸੁਸਾਇਟੀ ਸੋਹਲ ਦੇ ਪ੍ਰਧਾਨ ਜਸਵੰਤ ਸਿੰਘ ਸੋਹਲ, ਮੋਤਾ ਸਿੰਘ ਸੋਹਲ, ਮੈਂਬਰ ਅਵਤਾਰ ਸਿੰਘ, ਹੈਪੀ ਦਿੱਲੀ ਤੋਂ ਇਲਾਵਾ ਬਹੁਤ ਸਾਰੇ ਪਿੰਡ ਵਾਸੀ ਤੇ ਦੋਹਾਂ ਪੰਚਾਇਤਾਂ ਦੇ ਮੈਂਬਰ ਹਾਜ਼ਰ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *