ਪੰਜਾਬ ਕਾਂਗਰਸ ਦੇ ਕਾਂਟੋ ਕਲੇਸ਼ ਨੂੰ ਸਖ਼ਤੀ ਨਾਲ ਨਜਿੱਠੇ ਹਾਈਕਮਾਂਡ – ਤੁਲਸੀ ਰਾਮ ਖੋਸਲਾ * ਕਿਹਾ- ਸੀਨੀਅਰ ਆਗੂਆਂ ਨੂੰ ਪੜ੍ਹਾਇਆ ਜਾਵੇ ਅਨੁਸ਼ਾਸਨ ਦਾ ਪਾਠ

Spread the love

ਫਗਵਾੜਾ 13 ਜੁਲਾਈ (  ਪ੍ਰੀਤ ਕੌਰ ਪ੍ਰੀਤੀ      ) ਪੰਜਾਬ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਤੁਲਸੀ ਰਾਮ ਖੋਸਲਾ ਨੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁੁਲ ਗਾਂਧੀ ਤੋਂ ਮੰਗ ਕੀਤੀ ਹੈ ਕਿ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਕਾਂਟੋ ਕਲੇਸ਼ ਨੂੰ ਸਖਤੀ ਨਾਲ ਖਤਮ ਕੀਤਾ ਜਾਵੇ। ਉਹਨਾਂ ਕਿਹਾ ਕਿ ਪਾਰਟੀ ਦੇ ਹਿਤ ਕਦੇ ਵੀ ਨਿਜੀ ਹਿਤਾਂ ਤੋਂ ਉੱਪਰ ਨਹੀਂ ਹੋ ਸਕਦੇ, ਇਸ ਲਈ ਹਾਈਕਮਾਂਡ ਨੂੰ ਅਪੀਲ ਹੈ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਅਨੁਸ਼ਾਸਨ ਦਾ ਪਾਠ ਪੜ੍ਹਾਇਆ ਜਾਵੇ। ਜੋ ਅਨਸਰ ਹਾਈਕਮਾਂਡ ਦੇ ਆਦੇਸ਼ ਨਹੀਂ ਮੰਨਦੇ ਉਹਨਾਂ ਨੂੰ ਸਮਾਂ ਰਹਿੰਦੇ ਬਾਹਰ ਦਾ ਰਸਤਾ ਦਿਖਾਇਆ ਜਾਵੇ ਕਿਉਂਕਿ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਇਸੇ ਤਰ੍ਹਾਂ ਦੀ ਸਥਿਤੀ ਦਾ ਫਾਇਦਾ ਆਮ ਆਦਮੀ ਪਾਰਟੀ ਨੇ ਚੁੱਕਿਆ ਸੀ। ਜਿਸਦਾ ਖਾਮਿਆਜਾ ਅੱਜ ਤੱਕ ਸੂਬੇ ਦੇ ਲੋਕ ਭੁਗਤ ਰਹੇ ਹਨ। ਤੁਲਸੀ ਰਾਮ ਖੋਸਲਾ ਨੇ ਕੇਂਦਰੀ ਲੀਡਰਸ਼ਿਪ ਵਲੋਂ ਥਾਪੇ ਗਏ ਪੰਜਾਬ ਇੰਚਾਰਜਾਂ ‘ਤੇ ਵੀ ਵਰ੍ਹਦਿਆਂ ਕਿਹਾ ਕਿ ਜੇਕਰ ਉਹਨਾਂ ਨੇ ਸਮਾਂ ਰਹਿੰਦੇ ਪਾਰਟੀ ਦੇ ਅੰਦਰੂਨੀ ਹਾਲਾਤ ਬਾਰੇ ਰਾਸ਼ਟਰੀ ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ ਹੁੰਦਾ ਤਾਂ ਅੱਜ ਇਹ ਸਥਿਤੀ ਪੈਦਾ ਹੀ ਨਹੀਂ ਹੋਣੀ ਸੀ। ਉਹਨਾਂ ਕਿਹਾ ਕਿ ਖੁਦ ਮੁਖਤਾਰ ਚੌਧਰੀਆਂ ਦੀ ਵਜ੍ਹਾ ਨਾਲ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਦਾ ਮਨੋਬਲ ਕਮਜੋਰ ਹੋ ਰਿਹਾ ਹੈ। ਸੂਬੇ ਦੇ ਕਰੀਬ 20% ਵੋਟਰ ਜੋ ਕਿਸੇ ਵੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਜਾਂ ਸੱਤਾ ਤੋਂ ਲਾਂਬੇ ਕਰਨ ਦੀ ਤਾਕਤ ਰੱਖਦੇ ਹਨ, ਉਹ ਇਸ ਸਮੇਂ ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਤੋਂ ਨਿਰਾਸ਼ ਹੋ ਰਹੇ ਹਨ। ਕਿਉਂਕਿ ਉਹਨਾਂ ਨੇ ਮਨ ਬਣਾਇਆ ਹੋਇਆ ਹੈ ਕਿ ‘ਆਪ’ ਪਾਰਟੀ ਨੂੰ ਇਸ ਵਾਰ ਸੱਤਾ ਤੋਂ ਲਾਂਬੇ ਕਰਕੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣਾ ਹੈ, ਪਰ ਜੇਕਰ ਸੀਨੀਅਰ ਪਾਰਟੀ ਆਗੂਆਂ ਦੀ ਗੁਟਬੰਦੀ ਨੂੰ ਸਮਾਂ ਰਹਿੰਦੇ ਖਤਮ ਨਾ ਕੀਤਾ ਗਿਆ ਤਾਂ ਪਾਰਟੀ ਨੂੰ ਇਸ ਦਾ ਭਾਰੀ ਖਾਮਿਆਜਾ ਭੁਗਤਣਾ ਪਵੇਗਾ। ਵਿਰੋਧੀ ਧਿਰਾਂ ਕਾਂਗਰਸ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦੇਣਗੀਆਂ ਅਤੇ ਵੋਟਰਾਂ ਵਿੱਚ ਵੀ ਗਲਤ ਸੰਦੇਸ਼ ਜਾਵੇਗਾ।
ਤਸਵੀਰ – ਤੁਲਸੀ ਰਾਮ ਖੋਸਲਾ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *