ਪੰਜਾਬ ਦੇ ਵਿਕਾਸ ਲਈ ਪੈਸੇ ਦੀ ਕਮੀ ਨਹੀ- ਚੇਅਰਮੈਨ ਸੁਖਜਿੰਦਰ ਕਾਉਣੀ

Spread the love

ਸ੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਪਿੰਡ ਬਾਮ ਵਿਖੇ ਪੀਣ ਵਾਲੇ ਸਾਫ਼ ਪਾਣੀ ਲਈ ਪਾਣੀ ਵਾਲੀ ਟੈਂਕੀ ਪਿੰਡ ਵਾਲਿਆਂ ਨੂੰ ਸਪੁਰਦ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੂੰ ਟੈਂਕੀ ਭੇਂਟ ਕਰਨ ਮੌਕੇ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਪਿੰਡਾਂ ਚ ਵਿਕਾਸ ਕਾਰਜ ਚੱਲ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਸਹੀ ਸੇਧ ਦੇਣ ਲਈ ਪਿੰਡ ਪਿੰਡ ਯੂਥ ਕਲੱਬਾਂ ਦਾ ਗਠਨ ਕੀਤਾ ਜਾ ਰਿਹਾ । ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੱਧ ਤੋਂ ਵੱਧ ਨੌਜਵਾਨ ਯੂਥ ਕਲੱਬਾਂ ਦਾ ਹਿੱਸਾ ਬਣਨ। ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਪੰਜਾਬ ਕੋਆਪ੍ਰੇਟਿਵ ਬੈਂਕ, ਜਗਮੀਤ ਸਿੰਘ ਸਰਪੰਚ, ਅੰਗਰੇਜ਼ ਸਿੰਘ, ਸੰਦੀਪ ਸਿੰਘ, ਧਰਮਜੀਤ ਸਿੰਘ ਸਾਬਕਾ ਮੈਂਬਰ, ਗੁਰਜੀਤ ਸਿੰਘ ਮੈਂਬਰ, ਗੁਰਵਿੰਦਰ ਸਿੰਘ ਮੈਂਬਰ, ਗੁਰਲਾਲ ਸਿੰਘ ਸਾਬਕਾ ਮੈਂਬਰ, ਗਿੰਦਾ ਮਾਨ ਤੇ ਪਿੰਡ ਵਾਸੀ ਹਾਜ਼ਰ ਸਨ।

  • Related Posts

    ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

    Spread the love

    Spread the loveਨਵਾਂਸ਼ਹਿਰ , 27 ਸਤੰਬਰ (ਜਤਿੰਦਰਪਾਲ ਪਾਲ ਸਿੰਘ ਕਲੇਰ ) : ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਉਨ੍ਹਾਂ ਦੇ…

    ਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               

    Spread the love

    Spread the loveਤਪਾ ਮੰਡੀ, 27  ਸਤੰਬਰ (ਗੋਲਡੀ ਵਿਆਸ) — ਸ਼੍ਰੋਮਣੀ ਅਕਾਲੀ ਦਲ( ਬ) ਦੇ ਕੋਮੀ ਪ੍ਰਧਾਨ ਸ੍ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ…

    Leave a Reply

    Your email address will not be published. Required fields are marked *