ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਏ.ਆਈ. ਯੁੱਗ ਦੀ ਸ਼ੁਰੂਆਤ: ਪਹਿਲੀ ਤੋਂ 12ਵੀਂ ਜਮਾਤ ਤੱਕ ਲਾਜ਼ਮੀ ਹੋਵੇਗਾ ਏ.ਆਈ. ਵਿਸ਼ਾ — ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ

Spread the love
ਬਲਾਚੌਰ 26 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਯੁੱਗ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਉਪਰਾਲੇ ਤਹਿਤ ਹੁਣ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਬੱਚੇ ਏ.ਆਈ. ਦਾ ਨਵਾਂ ਹੁਨਰ ਹਾਸਲ ਕਰਨਗੇ, ਜਿਸ ਨਾਲ ਵਿਦਿਆਰਥੀ ਆਧੁਨਿਕ ਤਕਨੀਕੀ ਯੁੱਗ ਦੇ ਹਾਣ ਦੇ ਬਣ ਸਕਣਗੇ। ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਸਰਕਾਰੀ ਸਕੂਲਾਂ ਵਿੱਚ ਏ.ਆਈ.  ਦਾ ਵਿਸ਼ਾ ਲਾਜ਼ਮੀ ਕੀਤਾ ਗਿਆ ਹੈ। ਮਾਨ ਸਰਕਾਰ ਦੇ ਇਸ ਲੋਕ ਪੱਖੀ ਅਤੇ ਦੂਰਅੰਦੇਸ਼ੀ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਬੱਚਿਆਂ ਨੂੰ ਉੱਚ ਪੱਧਰੀ ਤਕਨੀਕੀ ਸਿੱਖਿਆ ਪ੍ਰਾਪਤ ਹੋਵੇਗੀ, ਜੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗੀ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *