ਪੰਜਾਬ ਵਿੱਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ: ਡਿਜੀਟਲ ਵੈਰੀਫਿਕੇਸ਼ਨ ਤਹਿਤ ਕੱਲ੍ਹ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

Spread the love
ਬਲਾਚੌਰ, 23 ਜੁਲਾਈ (ਜਤਿੰਦਰਪਾਲ ਸਿੰਘ ਕਲੇਰ):=ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਇੱਕ ਵੱਡਾ ਅਤੇ ਅਹਿਮ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ।ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਜੀਟਲ ਵੈਰੀਫਿਕੇਸ਼ਨ ਦੇ ਤਹਿਤ ਰਾਸ਼ਨ ਕਾਰਡਾਂ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ ਹੋਵੇਗੀ। ਸਰਕਾਰ ਵੱਲੋਂ ਤੈਅ ਕੀਤੀ ਗਈ ਯੋਜਨਾ ਤਹਿਤ ਮਹਿਜ਼ 21 ਦਿਨਾਂ ਦੇ ਅੰਦਰ-ਅੰਦਰ ਰਾਸ਼ਨ ਕਾਰਡਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇਗਾ।- ਹਲਕਾ ਬਲਾਚੌਰ ਮਿਸ਼ਨ 2027 ਤਹਿਤ ਵਿਸ਼ੇਸ਼ ਉਪਰਾਲੇ ਇਸ ਮੌਕੇ ‘ਹਲਕਾ ਬਲਾਚੌਰ ਮਿਸ਼ਨ 2027’ ਤਹਿਤ ਇਲਾਕੇ ਦੀ ਭਲਾਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *