ਪ੍ਰਿਤਪਾਲ ਸਿੰਘ ਨੂੰ ਜ਼ਖਮੀ ਕਰਕੇ ਤੇ ਬੋਰੀ ਵਿਚ ਪਾ ਕੇ ਤਸ਼ੱਦਦ ਆਣ ਮਨੁੱਖੀ ਤਸ਼ੱਦਦ ਕੀਤਾ ਗਿਆ। ਕਾਨਫਰੰਸ ਵਿੱਚ ਪਹੁੰਚੇ ਕਿਸਾਨ ਆਗੂ ਸ੍ਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 13 ਫਰਵਰੀ 2024 ਤੋ ਖਨੌਰੀ ਅਤੇ ਸ਼ੰਭੂ ਬਾਰਡਰਾਂ ਉੱਪਰ ਕਿਸਾਨਾਂ ਵੱਲੋਂ ਸ਼ਾਂਤਮਈ ਅੰਦੋਲਨ ਲੜਿਆ ਜਾ ਰਿਹਾ ਸੀ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 19 ਮਾਰਚ ਨੂੰ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਮੋਰਚਿਆਂ ਨੂੰ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਪਿੱਠ ਵਿੱਚ ਛੁਰਾ ਮਾਰਦੇ ਹੋਏ ਗ੍ਰਿਫਤਾਰ ਕਰ ਲਿਆ ਅਤੇ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਭਾਰੀ ਪੁਲਿਸ ਫੋਰਸ ਭੇਜ ਕੇ ਕਿਸਾਨਾਂ ਦੇ ਰਹਿਣ ਬਸੇਰਿਆਂ ਨੂੰ ਤਹਿਸ ਨਹਿਸ ਕਰ ਦਿੱਤਾ ਅਤੇ ਪੁਲਿਸ ਦੀ ਸ਼ਹਿ ਉੱਪਰ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਏ ਸੀ ਕੂਲਰ ਗੈਸ ਸਿਲੰਡਰ ਮੰਜੇ ਬਿਸਤਰੇ ਆਦਿ ਅਤੇ ਖਾਣ ਪੀਣ ਦੇ ਰਾਸ਼ਨ ਦੀ ਸ਼ਰੇਆਮ ਲੁੱਟ ਤੇ ਚੋਰੀ ਕੀਤੀ ਗਈ ਅਤੇ ਕਿਸਾਨਾਂ ਉੱਪਰ ਜ਼ੁਲਮ ਕਰਦੇ ਹੋਏ ਜੇਲਾਂ ਵਿੱਚ ਬੰਦ ਕਰ ਦਿੱਤਾ ਜਿਸ ਦੇ ਰੋਸ ਵਜੋਂ ਮੇਰੇ ਵੱਲੋਂ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੁਲਿਸ ਦੀ ਹਿਰਾਸਤ ਵਿੱਚ ਹੀ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਗਿਆ ਸੀ ਅਤੇ ਕਿਸਾਨਾਂ ਦੀ ਰਿਹਾਈ ਤੋ ਬਾਅਦ ਹੀ ਪਾਣੀ ਪੀਣਾ ਸ਼ੁਰੂ ਕੀਤਾ ਗਿਆ।ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਜ਼ੁਲਮ ਅਤੇ ਜਬਰ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਪਿੰਡ ਡੱਲੇਵਾਲ ਜਿਲ੍ਹਾ ਫਰੀਦਕੋਟ ਵਿਖੇ ਜਬਰ ਵਿਰੋਧੀ ਕਾਨਫਰੰਸ ਕੀਤੀ ਗਈ ਹੈ ਜਿਸ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਇਸ ਜਬਰ ਵਿਰੋਧੀ ਕਾਨਫਰੰਸ ਵਿੱਚ ਸੰਗਤਾਂ ਦੇ ਦਰਸ਼ਨ ਕਰਨ ਲਈ ਸ. ਜਗਜੀਤ ਸਿੰਘ ਡੱਲੇਵਾਲ ਜੀ ਆਪ ਪਹੁੰਚੇ । ਇਸ ਜਬਰ ਵਿਰੋਧੀ ਕਾਨਫਰੰਸ ਵਿੱਚ ਐਸਕੇਐਮ ਗੈਰ ਰਾਜਨੀਤਿਕ ਭਾਰਤ ਅਤੇ ਹਮ ਖਿਆਲੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਵੀ ਸਮੂਲੀਅਤ ਕੀਤੀ ਗਈ। ਇਸ ਮੌਕੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਸ੍ਰ ਜਗਜੀਤ ਸਿੰਘ ਡੱਲੇਵਾਲ ਤੋਂ ਇਲਾਵਾ ਹਰਿਆਣਾ ਦੇ ਨੌਜਵਾਨ ਕਿਸਾਨ ਲੀਡਰ,ਅਭਿਮਨਿਊ ਕੋਹਾੜ, ਕਾਕਾ ਸਿੰਘ ਕੋਟੜਾ ਜਨਰਲ ਸਕੱਤਰ ਪੰਜਾਬ, ਸੁਖਜੀਤ ਸਿੰਘ ਹਰਦੋਝੰਡੇ, ਸੁਖਦੇਵ ਸਿੰਘ ਭੋਜਰਾਜ ਆਦਿ ਆਗੂਆਂ ਵੱਲੋਂ ਕਿਸਾਨਾਂ ਨੂੰ ਸੰਬੋਧਨ ਕੀਤਾ ਗਿਆ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

