ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Spread the love

ਸ੍ਰੀ ਮੁਕਤਸਰ ਸਾਹਿਬ, 24 ਜੂਨ ()- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜੋ ਨੌਜਵਾਨ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਅਤੇ ਜਿਨ੍ਹਾਂ ਨੌਜਵਾਨਾਂ ਨੇ ਲਿਖਤੀ ਪੇਪਰ ਪਾਸ ਕਰ ਲਿਆ ਹੈ ਅਤੇ ਫਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਵਾਨ 01 ਜੁਲਾਈ 2025 ਤੋਂ ਸਵੇਰੇ 09:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਦਸਤਾਵੇਜ਼ ਲੈ ਕੇ ਜਲਦੀ ਤੋਂ ਜਲਦੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ ਨੌਜਵਾਨ 10+2 ਪਾਸ ਹਨ ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਨੌਜਵਾਨਾਂ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ/ਪੰਜਾਬ ਪੁਲਿਸ ਲਈ ਛਾਤੀ ਬਿਨ੍ਹਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ਅਤੇ ਨੌਜਵਾਨ ਰੋਜ਼ਾਨਾ ਘਰ ਤੋਂ ਆਉਣ/ਜਾਣ ਵੀ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 73476-66557 ਨੰਬਰ ’ਤੇ ਸਪੰਰਕ ਕੀਤਾ ਜਾ ਸਕਦਾ ਹੈ।

  • Related Posts

    “ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗ

    Spread the love

    Spread the love ਨਵਾਂਸ਼ਹਿਰ /ਬੰਗਾ , 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਉਨ੍ਹਾਂ ਦੀ ਜਨਮ ਭੂਮੀ ਖਟਕੜ ਕਲਾਂ…

    ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

    Spread the love

    Spread the love ਨਿਊ ਚੰਡੀਗੜ੍ਹ, 29 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਸ. ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ…

    Leave a Reply

    Your email address will not be published. Required fields are marked *