*ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਸਰਾਵਾਂ ਅਤੇ ਸਕੂਲ ਕਾਲਜ ਰਿਹਾਇਸ਼ ਲਈ ਖੋਲੇ*

Spread the love

ਜੈਤੋ, 10 ਮਈ( ਰਘੂਨੰਦਨ ਪਰਾਸ਼ਰ ):ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਸੀ, ਉਥੇ ਹੁਣ ਸੰਸਥਾ ਦੇ ਪ੍ਰਬੰਧ ਵਾਲੇ ਸਕੂਲ ਕਾਲਜ ਵੀ ਰਹਾਇਸ਼ ਲਈ ਖੋਲ੍ਹ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਕਿਹਾ ਕਿ ਖਿੱਤੇ ਅੰਦਰ ਬਣੇ ਤਲਖ਼ ਹਾਲਾਤਾਂ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਸੀ, ਜਿਸ ਵਿਚ ਵਾਧਾ ਕਰਦਿਆਂ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲ ਅਤੇ ਕਾਲਜਾਂ ਵਿਚ ਵੀ ਰਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮੁਸੀਬਤ ਸਮੇਂ ਮਨੁੱਖਤਾ ਦੇ ਨਾਲ ਖੜ੍ਹੀ ਹੈ ਅਤੇ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਕਾਰਜਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਨੂੰ ਲੋੜਵੰਦਾਂ ਲਈ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਅਨੁਸਾਰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨ ਜਾਂ ਸਕੂਲ ਕਾਲਜਾਂ ਵਿਚ ਸੰਪਰਕ ਕਰਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *