ਬਰਨਾਲਾ ‘ਚ ਸਫਾਈ ਕਰਮਚਾਰੀਆਂ ਤੇ ਲਾਠੀਚਾਰਜ ਨਿੰਦਣਯੋਗ-ਜਸਟਿਸ ਨਿਰਮਲ ਸਿੰਘ 

Spread the love
ਬੱਸੀ ਪਠਾਣਾ, 25 ਜੁਲਾਈ (ਉਦੇ ਧੀਮਾਨ): ਬਰਨਾਲਾ ਵਿਖੇ ਆਪਣੀਆਂ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ‘ਤੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੁਲਿਸ ਵੱਲੋਂ ਕੀਤੇ ਗਏ ਕਥਿਤ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ (ਪੂਰਨ ਸੁਰਜੀਤ) ਦੇ ਸੀਨੀਅਰ ਆਗੂ ਅਤੇ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਢੰਗ ਨਾਲ ਆਵਾਜ਼ ਉਠਾਉਣ ਦਾ ਸੰਵਿਧਾਨਕ ਅਧਿਕਾਰ ਹੈ, ਪਰ ਸਰਕਾਰ ਵੱਲੋਂ ਅਜਿਹੇ ਪ੍ਰਦਰਸ਼ਨਾਂ ਨੂੰ ਬਲ ਦੇ ਜ਼ਰੀਏ ਦਬਾਉਣ ਦੀ ਕੋਸ਼ਿਸ਼ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੀ ਇਸ ਘਟਨਾ ਨੇ ਸਮੂਹ ਪੰਜਾਬ ਦੇ ਸਫਾਈ ਕਰਮਚਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸਫਾਈ ਕਰਮਚਾਰੀ ਹਰ ਮੌਸਮ ਅਤੇ ਹਰ ਹਾਲਾਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਕਰਮਚਾਰੀਆਂ ਨਾਲ ਲਾਠੀਚਾਰਜ ਵਰਗਾ ਸਲੂਕ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਅਜਿਹੀਆਂ ਕਾਰਵਾਈਆਂ ਨੂੰ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਸੰਵੇਦਨਸ਼ੀਲਤਾ ਨਾ ਦਿਖਾਈ ਤਾਂ ਸੂਬੇ ਭਰ ਦੇ ਸਫਾਈ ਕਰਮਚਾਰੀ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੇ ਰਾਜਨੀਤਿਕ ਅਤੇ ਸਮਾਜਿਕ ਨਤੀਜੇ ਵੀ ਸਾਹਮਣੇ ਆ ਸਕਦੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੂਰਨ ਸੁਰਜੀਤ)ਦੇ ਸੂਬਾ ਪ੍ਰਚਾਰ ਸਕੱਤਰ ਰਾਜੇਸ਼ ਸਿੰਗਲਾ,ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ,ਅਜੀਤ ਸਿੰਘ ਮੱਕੜ,ਡਾ.ਨੈਬ ਸਿੰਘ ਸਾਬਕਾ ਸਰਪੰਚ ਪਿੰਡ ਮਹਿਦੂਦਾਂ,ਦਵਿੰਦਰ ਸਿੰਘ ਪਿੰਡ ਸ਼ਹੀਦਗੜ੍ਹ ਹਾਜ਼ਰ ਸਨ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *