*ਬਲਾਚੌਰ ‘ਚ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਨਸਰਾਂ ਦੀ ਮੱਦਦ ਨਾ ਕੀਤੀ ਜਾਵੇ-ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ* ਸਮਾਜ ਨੂੰ ਗਲਤ ਰਾਹ ਪਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ

Spread the love
ਬਲਾਚੌਰ, 14 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਅੱਜ ਨਸ਼ਿਆਂ ਖ਼ਿਲਾਫ਼ ਆਪਣੇ ਹਮਾਇਤੀਆਂ ਨਾਲ ਇੱਕਜੁਟਤਾ ਪ੍ਰਗਟਾਉਂਦਿਆਂ ਸਮੂਹ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਕਿਸੇ ਵੀ ਅਨਸਰ ਦੀ ਮੱਦਦ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਨੌਜਵਾਨ ਪੀੜ੍ਹੀ ਨੂੰ ਮੌਤ ਦੇ ਰਾਹ ਪਾਉਣ ਵਾਲੇ ਅਜਿਹੇ ਗਲਤ ਅਨਸਰਾਂ ਨੂੰ ਕਾਨੂੰਨਨ ਸਬਕ ਸਿਖਾਉਣ ਦੇ ਨਾਲ-ਨਾਲ ਉਨਾਂ ਦਾ ਸਮਾਜਿਕ ਤੌਰ ‘ਤੇ ਵੀ ਬਾਈਕਾਟ ਕੀਤਾ ਜਾਵੇ। ਉਨਾਂ ਨੌਜਵਾਨਾਂ  ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਨੂੰ ਘੁਣ ਵਾਂਗ ਲੱਗੀ ਇਸ ਬਿਮਾਰੀ ਨੂੰ ਗਲੋਂ ਲਾਹੁਣ ਲਈ ਆਪਣੇ ਆਲੇ- ਦੁਆਲੇ ਦੇ ਨਸ਼ਾ ਪੀੜਤਾਂ ਦੀ ਸ਼ਨਾਖਤ ਕਰਕੇ ਉਨਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਨ ਅਤੇ ਜੇਕਰ ਲੋੜ ਪਵੇ ਤਾਂ ਖੁਦ ਉਸ ਦੀ ਜਾਨ ਬਚਾਉਣ ਲਈ ਉਨਾਂ ਨੂੰ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਸਿਵਲ ਹਸਪਤਾਲ ਬਲਾਚੌਰ ਵਿਖੇ ਨਸ਼ਾ ਛੁਡਾਊ ਕੇਂਦਰ ‘ਚ ਲੈ ਕੇ ਆਉਣ। ਉਨ੍ਹਾਂ  ਕਿਹਾ ਕਿ ਨਸ਼ਾ ਰਾਤੋ- ਰਾਤ ਖਤਮ ਹੋਣ ਵਾਲੀ ਬਿਮਾਰੀ ਨਾ ਹੋ ਕੇ, ਦ੍ਰਿੜ-ਨਿਸ਼ਚੇ ਅਤੇ ਜ਼ਮੀਨੀ ਪੱਧਰ ‘ਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਅਜੇ ਮੰਗੂਪੁਰ ਨੇ ਆਖਿਆ ਕਿ ਸਾਨੂੰ ਵੀ ਨਸ਼ਾ ਪੀੜਤਾਂ ਪ੍ਰਤੀ ਨਫ਼ਰਤ ਦੀ ਬਜਾਏ ਹਮਦਰਦੀ ਵਾਲਾ ਵਤੀਰਾ ਅਪਨਾਉਣਾ ਪਵੇਗਾ ਅਤੇ ਉਨ੍ਹਾਂ ਨੂੰ ਇਸ ਦਲ-ਦਲ ਵਿੱਚੋਂ ਬਾਹਰ ਕੱਢਣ ‘ਚ ਉਨਾਂ ਦੀ ਬਾਂਹ ਫੜਨੀ ਪਵੇਗੀ। ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਵੀ ਜਾਣਕਾਰੀ ਦੇਣ ਲਈ ਜਾਂ ਹੋਰ ਕਿਸੇ ਵੀ ਸਹਾਇਤਾ ਲਈ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਨੰ 9465100088 ਜਨਤੱਕ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *