ਬਾਬਾ ਸਾਹਿਬ ਅੰਬੇਡਕਰ ਜ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਡਾ ਅੰਬੇਡਕਰ ਸੋਸਾਇਟੀ ਆਰ ਸੀ ਐੱਫ ਵੱਲੋਂ ਨਿੰਦਾ

Spread the love

ਕਪੂਰਥਲਾ, 2 ਅਪ੍ਰੈਲ (ਕੌੜਾ)- ਦਲਿਤ ਸਮਾਜ ਨੂੰ ਪੰਜਾਬ ਵਿੱਚ ਅੰਮ੍ਰਿਤਸਰ ਸਮੇਤ ਬਾਬਾ ਸਾਹਿਬ ਦੇ ਬੁੱਤ ਨਾਲ ਕੀਤੇ ਗਏ ਖਿਲਵਾੜ ਦੀ ਘਟਨਾਵਾਂ ਅਜੇ ਭੁੱਲੀਆਂ ਨਹੀਂ ਤੇ ਲਗਾਤਾਰ ਫਿਰ ਅਜਿਹੀ ਘਟਨਾ ਦਾ ਵਾਪਰਨਾ ਕਿਤੇ ਨਾ ਕਿਤੇ ਪੰਜਾਬ ਸਰਕਾਰ ਅਤੇ ਉਨ੍ਹਾਂ ਦੀਆਂ ਏਜੰਸੀਆਂ ਫੇਲ ਸਾਬਿਤ ਹੋ ਰਹੀਆਂ ਹਨ। ਇਹ ਘਟਨਾਵਾਂ ਪੰਜਾਬ ਦੇ ਆਪਸੀ ਭਾਈਚਾਰਕ ਮਹੌਲ ਅਤੇ ਅਮਨ ਨੂੰ ਲਾਂਬੂ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸ਼ਬਦ ਬਾਬਾ ਸਾਹਿਬ ਡਾਕਟਰ ਬੀ. ਆਰ. ਅੰਬੇਡਕਰ ਸੋਸਾਇਟੀ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਅਤੇ ਸਮਾਜ ਸੇਵਕ ਧਰਮ ਪਾਲ ਪੈਂਥਰ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਹੇ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਫਿਲੌਰ ਵਿਖੇ ਕਰੋੜਾਂ ਲੋਕਾਂ ਦੇ ਮਸੀਹਾ, ਨਾਰੀ ਜਾਤੀ ਦੇ ਮੁਕਤੀਦਾਤਾ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੇ ਬੁੱਤ ਨਾਲ ਕੀਤੀ ਗਈ ਬੇਅਦਬੀ ਤੋਂ ਉਪਰੰਤ ਵੀਡੀਓ ਦੇ ਦੁਆਰਾ ਦਿੱਤੇ ਗਏ ਭੜਕਾਊ ਭਾਸ਼ਣ ਨਾਲ ਦਲਿਤ ਸਮਾਜ ਦੇ ਹਿਰਦੇ ਵਲੂੰਧਰੇ ਗਏ । ਜਿਸ ਨੂੰ ਦਲਿਤ ਸਮਾਜ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਦੇਣ ਦੀ ਮੰਗ ਕੀਤੀ ਗਈ। ਸ਼੍ਰੀ ਪੈਂਥਰ ਨੇ ਕਿਹਾ ਕਿ ਸਿੱਖ ਧਰਮ ਨੇ ਹਮੇਸ਼ਾਂ ਹੀ ਦੁਨੀਆਂ ਨੂੰ ਮਾਨਵਤਾ ਅਤੇ ਪ੍ਰੇਮ ਦਾ ਸੰਦੇਸ਼ ਦਿੱਤਾ ਹੈ ਪਰ ਪਨੂੰ ਵਰਗੇ ਘਟੀਆ ਕਿਸਮ ਦੇ ਲੋਕ ਸਿੱਖੀ ਦੀ ਆੜ ਵਿੱਚ ਦਲਿਤ ਸਮਾਜ ਦੀਆਂ ਭਾਵਨਾਵਾਂ ਨਾਲ ਖੇਡ ਕੇ ਹੱਸਦੇ ਵੱਸਦੇ ਪੰਜਾਬ ਨੂੰ ਫਿਰ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਪੈਂਥਰ ਨੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਅਜਿਹੇ ਲੋਕਾਂ ਦੇ ਝਾਂਸੇ ਵਿੱਚ ਆ ਕੇ ਰਾਸ਼ਟਰ ਵਿਰੋਧੀ ਜਾਂ ਸਮਾਜ ਵਿੱਚ ਗਲਤ ਕਾਰਵਾਈਆਂ ਕਰਕੇ ਆਪਣਾ ਭਵਿੱਖ ਖ਼ਰਾਬ ਨਾ ਕਰੋ। ਪੰਨੂ ਵਰਗੇ ਇਨਸਾਨ ਨੇ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਨਾ ਪੜ੍ਹਿਆ ਨਾ ਹੀ ਕਦੇ ਜਾਨਣ ਦੀ ਕੋਸ਼ਿਸ਼ ਕੀਤੀ। ਅਜਿਹੇ ਲੋਕ ਹਮੇਸ਼ਾਂ ਭਾਰਤੀ ਸੰਵਿਧਾਨ ਦੇ ਖਿਲਾਫ ਘਟੀਆ ਤੋਂ ਘਟੀਆ ਬਿਆਨਬਾਜੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਖਾਲਿਸਤਾਨ ਦੀ ਆੜ ਵਿੱਚ ਅੱਤਵਾਦੀਆਂ ਵਲੋਂ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਦਲਿਤ ਸਮਾਜ ਦੇ  ਲੋਕ ਕਦੀ ਵੀ ਬਰਦਾਸਤ ਨਹੀਂ ਕਰਨਗੇ। ਸ਼੍ਰੀ ਪੈਂਥਰ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਵੀ ਸ਼ਰਾਰਤੀ ਅਨਸਰ ਦੇਸ਼ ਦਾ ਜਾਂ ਪੰਜਾਬ ਦਾ ਮਹੌਲ ਖਰਾਬ ਕਰ ਰਹੇ ਉਨ੍ਹਾਂ ਵਿਰੁੱਧ ਤੁਰੰਤ ਸਖਤ ਤੋਂ ਸਖਤ ਕਾਰਵਾਈ ਕਰਕੇ ਬਣਦੀ ਸਜਾ ਦਿੱਤੀ  ਜਾਵੇ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *