ਬੀਕੇਯੂ ਰਾਜੇਵਾਲ ਦੀ ਹੋਈ ਹੰਗਾਮੀ ਮੀਟਿੰਗ

Spread the love

ਸ਼੍ਰੀ ਮੁਕਤਸਰ ਸਾਹਿਬ, 24 ਜੂਨ ()- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੰਗਾਮੀ ਮੀਟਿੰਗ ਬੀਕੇਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪ੍ਰਗਟ ਸਿੰਘ ਤਲਵੰਡੀ ਦੀ ਪ੍ਰਧਾਨਗੀ ਵਿੱਚ ਗੁਰਦੁਆਰਾ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਸਮੇਂ ਹਲਕੇ ਦੇ ਇਮਾਨਦਾਰ ਤੇ ਸੂਝਵਾਨ ਪੱਤਰਕਾਰ ਸੁਖਪਾਲ ਸਿੰਘ ਢਿਲੋਂ ਦੀ ਬੇਵਖ਼ਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆ 2 ਮਿੰਟ ਦਾ ਮੋਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਜ਼ਲੀ ਭੇਂਟ ਕੀਤੀ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਤੇ ਜ਼ਿਲ੍ਹਾ ਯੂਥ ਪ੍ਰਧਾਨ ਰਵਿੰਦਰ ਸਿੰਘ ਚੌਂਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ’ਤੇ ਚਹੁੰ ਤਰਫ਼ਾ ਹਮਲਾ ਕਰ ਰਹੀ ਹੈ, ਜਿਸ ਤਹਿਤ ਲੈਂਡ ਪੂÇਲੰਗ ਸਕੀਮ ਤਹਿਤ ਜਮੀਨਾਂ ਐਕਵਾਈਰ ਕੀਤੀਆ ਜਾ ਰਹੀਆਂ ਹਨ, ਜਿਸ ਨੂੰ ਕਿਸਾਨ ਆਗੂ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਪਾਣੀ, ਜਮੀਨ ਤੇ ਪ੍ਰਦੂਸ਼ਣ ਦੇ ਮੁੱਦਿਆਂ ’ਤੇ ਵੱਡੀਆਂ ਲੜਾਈਆਂ ਲੜੀਆਂ ਜਾਣਗੀਆਂ। ਇਸ ਮੀਟਿੰਗ ਦੌਰਾਨ ਬੀਕੇਯੂ ਰਾਜੇਵਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਰਿਵਾਰ ਵਿੱਚ ਵਾਧਾ ਕੀਤਾ ਗਿਆ, ਜਿਸ ਵਿੱਚ ਸੂਬਾ ਜਨਰਲ ਸਕੱਤਰ ਪ੍ਰਗਟ ਸਿੰਘ ਤਲਵੰਡੀ ਅਤੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਆਏ ਆਹੁਦੇਦਾਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਆਹੁਦਿਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਨਿਯੁਕਤੀ ਤਹਿਤ ਹਰਪ੍ਰੀਤ ਸਿੰਘ ਗੋਨੇਆਣਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਅਮ੍ਰਿਤਪਾਲ ਸਿੰਘ ਬਰਾੜ ਨੂੰ ਜ਼ਿਲ੍ਹਾ ਜਨਰਲ ਸਕੱਤਰ, ਰਣਜੀਤ ਸਿੰਘ ਨੂੰ ਜ਼ਿਲ੍ਹਾ ਸਲਾਹਕਾਰ ਨਿਯੁਕਤ ਕੀਤਾ ਗਿਆ। ਜਿਸ ਵਿੱਚ ਬਲਾਕ ਮੁਕਤਸਰ ਦੇ ਆਹੁਦੇਦਾਰ ਬਲਾਕ ਪ੍ਰਧਾਨ ਜਗਰੂਪ ਸਿੰਘ ਬਲਾਕ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ, ਬਲਾਕ ਸਕੱਤਰ ਜਗਦੇਵ ਸਿੰਘ, ਬਲਾਕ ਖਜਾਨਚੀ ਬੋਹੜ ਸਿੰਘ, ਸਲਾਹਕਾਰ ਹਰਵਿੰਦਰ ਸਿੰਘ ਗੋਨੇਆਣਾ, ਮੈਂਬਰ ਬਲਵਿੰਦਰ ਸਿੰਘ, ਮੈਬਰ ਸੁਖਪਾਲ ਸਿੰਘ ਅਤੇ ਬਲਾਕ ਬਰੀਵਾਲਾ ਦੇ ਆਹੁਦੇਦਾਰ ਬਲਾਕ ਪ੍ਰਧਾਨ ਜਸਪਾਲ ਸਿੰਘ ਬਲਾਕ ਸਕੱਤਰ ਜਗਮੀਤ ਸਿੰਘ, ਮੀਤ ਪ੍ਰਧਾਨ ਲਖਵੀਰ ਸਿੰਘ, ਖਜਾਨਚੀ ਇਕਬਾਲ ਸਿੰਘ, ਮੈਬਰ ਰੂਪ ਸਿੰਘ ਅਤੇ ਬਲਾਕ ਮਲੋਟ ਦੇ ਆਹੁਦੇਦਾਰ ਬਲਾਕ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਗੁਰਦਿੱਤ ਸਿੰਘ, ਖਜਾਨਚੀ ਕੁਲਵਿੰਦਰ ਸਿੰਘ ਤਾਮਕੋਟ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਨਾਲ ਚੁਣਿਆ ਗਿਆ। ਇਸ ਮੌਕੇ ਪੁੱਜੀ ਹੋਈ ਸਮੁੱਚੀ ਸੰਗਤ ਤੇ ਨਵ ਨਿਯੁਕਤ ਆਹੁਦੇਦਾਰਾਂ ਦਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਗੋਨੇਆਣਾ ਨੇ ਧੰਨਵਾਦ ਕੀਤਾ ਤੇ ਇਸੇ ਲੜੀ ਤਹਿਤ ਬੋਹੜ ਸਿੰਘ ਅਕਾਲਗੜ੍ਹ, ਸਤਪਾਲ ਸਿੰਘ ਚੌਂਤਰਾ, ਜਗਦੀਪ ਸਿੰਘ, ਕਰਨ ਸਿੰਘ ਚੌਂਤਰਾ, ਸਤਪਾਲ ਸਿੰਘ ਚੌਂਤਰਾ, ਜਗਦੀਪ ਸਿੰਘ, ਕਰਨ ਸਿੰਘ, ਸਰਪੰਚ ਜਗਸੀਰ ਸਿੰਘ, ਗੁਰਸ਼ਵਿੰਦਰ ਸਿੰਘ ਕੰਗ ਨੂੰ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਰਹੂੜਿਆਂਵਾਲੀ, ਗੋਨੇਆਣਾ, ਚੌਤਰਾ, ਤਖਤਮੁਲਾਣਾ, ਤਾਮਕੋਟ, ਅਕਾਲਗੜ੍ਹ, ਲੁਬਾਣਿਆਂਵਾਲੀ, ਕੋਟਲੀ ਦੇਵਨ, ਸ਼੍ਰੀ ਮੁਕਤਸਰ ਸਾਹਿਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਨੌਜਵਾਨ ਮੌਜੂਦ ਸਨ।
ਕੈਪਸ਼ਨ: ਮੀਟਿੰਗ ਦੌਰਾਨ ਚੁਣੇ ਗਏ ਨਵ ਨਿਯੁਕਤ ਆਹੁਦੇਦਾਰ ਤੇ ਹੋਰ ਆਗੂ।
ਫੋਟੋ ਫਾਇਲ: ਐਮਕੇਐਸ 24-02

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *