ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਹੋਣ ਵਾਲੇ 15 ਅਗਸਤ ਦੇ ਪ੍ਰੋਗਰਾਮ ਵਿੱਚ ਸਿੱਖ ਕੌਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇ :- ਭੁਪਿੰਦਰ ਸਿੰਘ ਫਤਿਹਪੁਰ

Spread the love
ਭਾਦਸੋਂ,11 ਅਗਸਤ ( ਜਗਜੀਤ ਸਿੰਘ ਕੈਂਥ ) — ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ. ਭੁਪਿੰਦਰ ਸਿੰਘ ਫਤਿਹਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਅਤੇ ਸਿੱਖ ਕੌਮ ਨੂੰ 15 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਕੌਮੀ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਸ. ਫਤਿਹਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਇਨਸਾਫ਼ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਗਵਰਨਰ ਹਾਊਸ ਪੰਜਾਬ ਦੇ ਘਿਰਾਓ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਲਈ ਬੇਹੱਦ ਅਹਿਮ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਪੱਧਰ ’ਤੇ ਆਵਾਜ਼ ਬੁਲੰਦ ਕਰਨੀ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਇਸ ਮਾਮਲੇ ਸਬੰਧੀ ਵੱਖ-ਵੱਖ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ, ਪਰ ਸਿੱਖ ਕੌਮ ਅਤੇ ਪੰਥਕ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸਪੱਸ਼ਟ ਹਨ।ਸ. ਭੁਪਿੰਦਰ ਸਿੰਘ ਫਤਿਹਪੁਰ ਨੇ ਕਿਹਾ ਕਿ 15 ਅਗਸਤ ਦਾ ਇਹ ਪ੍ਰੋਗਰਾਮ ਕੌਮੀ ਇਨਸਾਫ਼ ਦੀ ਮੰਗ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ, ਯੂਨੀਅਨਾਂ, ਵਰਕਰਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਸ਼ਾਂਤਮਈ ਢੰਗ ਨਾਲ ਸ਼ਮੂਲੀਅਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਇਨਸਾਫ਼ ਦੀ ਮੰਗ ਨੂੰ ਆਪਣਾ ਸਮਰਥਨ ਦੇਣ। ਉਨ੍ਹਾਂ ਖਾਸ ਤੌਰ ’ਤੇ ਹਰ ਪਰਿਵਾਰ ਵਿੱਚੋਂ ਘੱਟੋ-ਘੱਟ ਇੱਕ ਮੈਂਬਰ ਨੂੰ ਕੌਮੀ ਇਨਸਾਫ਼ ਮੋਰਚਾ, ਮੋਹਾਲੀ ਵਿਖੇ ਪਹੁੰਚਣ ਦੀ ਅਪੀਲ ਕੀਤੀ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *