ਭਾਜਪਾ ਵੱਲੋਂ ਰਣਜੀਤ ਸਿੰਘ ਗਿੱਲ ਦੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੱਜੋਂ ਨਿਯੁਕਤੀ

Spread the love
ਨਿਊ ਚੰਡੀਗੜ੍ਹ, 3 ਅਗਸਤ (ਬਜੀਦਪੁਰ) – ਭਾਰਤੀ ਜਨਤਾ ਪਾਰਟੀ ਵੱਲੋਂ ਪਿਛਲੇਂ ਸਮੇਂ ਪਾਰਟੀ ‘ਚ ਸ਼ਾਮਿਲ ਹੋਏ ਡਿਵੈਲਪਰ ਤੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੂੰ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਨਗਰ ਕੌਸ਼ਲ ਖਰੜ ਦੀ ਸਾਬਕਾ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆਂ, ਸੁਰਿੰਦਰ ਬੱਬਲ ਪ੍ਰਧਾਨ ਨਗਰ ਕੌਸ਼ਲ ਨਵਾਂਗਰਾਓ, ਨਰਿੰਦਰ ਰਾਣਾ ਖਰੜ, ਸਰਬਜੀਤ ਸਿੰਘ ਕਾਦੀਮਾਜਰਾ, ਰਾਣਾ ਜੈਮਲ ਮਾਜਰੀ, ਜਗਤਾਰ ਸਿੰਘ ਸਿੱਧੂ, ਅਰਵਿੰਦਪੁਰੀ, ਅਭਿਸ਼ੇਕ ਰਾਣਾ, ਭੁਪਿੰਦਰ ਭੂਪੀ, ਜਗਤਾਰ ਸਿੰਘ ਖੇੜਾ ਆਦਿ ਆਗੂਆਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ. ਗਿੱਲ ਹਲਕੇ ਦੇ ਹਰ ਵਰਗ ‘ਚ ਮਕਬੂਲ ਆਗੂ ਹਨ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਸ. ਗਿੱਲ ਨੇ ਇਸ ਬਦਲੇ ਕੇਂਦਰੀ ਤੇ ਸੂਬਾ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਓਹ ਸਥਾਨਿਕ ਆਗੂਆਂ ਤੇ ਵਰਕਰਾਂ ਨਾਲ ਮਿਲਕੇ ਪਾਰਟੀ ਦੀਆਂ ਪੰਜਾਬ ਪ੍ਰਤੀ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *