ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ ਪ੍ਰਾਂਤ ਦੇ ਪ੍ਰਦੇਸ਼ ਮੰਤਰੀ ਬਣੇ ਜਗਤਾਰ ਸਿੰਘ ਤਾਰੀ ਢਿੱਲੋਂ

Spread the love
ਧਨੌਲਾ/ 24 ਜੁਲਾਈ: (ਹਰਦੀਪ ਹੈਰੀ)=ਭਾਰਤ ਤਿੱਬਤ ਸਹਿਯੋਗ ਮੰਚ ਦੇ ਰਾਸ਼ਟਰੀ ਅਤੇ ਪ੍ਰਾਂਤ ਲੀਡਰਸ਼ਿਪ ਵੱਲੋਂ ਸੰਗਠਨ ਦੇ ਵਿਸਥਾਰ ਤਹਿਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਤਾਰੀ ਢਿੱਲੋਂ ਨੂੰ ਪੰਜਾਬ ਪ੍ਰਾਂਤ ਦਾ ਪ੍ਰਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸੰਗਠਨ ਦੇ ਕਾਰਕੁਨਾਂ ਅਤੇ ਸਮਾਜਿਕ ਵਰਗਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਵ-ਨਿਯੁਕਤ ਪ੍ਰਦੇਸ਼ ਮੰਤਰੀ ਜਗਤਾਰ ਸਿੰਘ ਤਾਰੀ ਢਿੱਲੋਂ ਨੇ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਭਾਰਤ ਤਿੱਬਤ ਸਹਿਯੋਗ ਮੰਚ ਦੇ ਰਾਸ਼ਟਰੀ ਸਲਾਹਕਾਰ ਸ਼੍ਰੀ ਇੰਦਰੇਸ਼ ਕੁਮਾਰ, ਰਾਸ਼ਟਰੀ ਪ੍ਰਧਾਨ ਮੇਜਰ ਜਨਰਲ (ਸੇਵਾ-ਮੁਕਤ) ਆਰ. ਕੇ. ਸ਼ਰਮਾ, ਰਾਸ਼ਟਰੀ ਸੰਗਠਨ ਮਹਾਮੰਤਰੀ ਪੰਕਜ ਗੋਯਲ, ਰਾਸ਼ਟਰੀ ਸੀਨੀਅਰ ਮਹਾਮੰਤਰੀ ਐਡਵੋਕੇਟ ਰਵਿੰਦਰ ਗੁਪਤਾ, ਮਹਾਮੰਤਰੀ ਸਰਦਾਰ ਗੁਰਮੀਤ ਸਿੰਘ ਸੇਖੋਂ, ਰਾਸ਼ਟਰੀ ਮਹਿਲਾ ਪ੍ਰਧਾਨ ਸ਼੍ਰੀਮਤੀ ਰੇਖਾ ਗੁਪਤਾ, ਪੰਜਾਬ ਪ੍ਰਾਂਤ ਦੇ ਪ੍ਰਧਾਨ ਸਰਦਾਰ ਭੂਪਿੰਦਰ ਸਿੰਘ ਅਤੇ ਹੋਰ ਸਮੂਹ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਗਤਾਰ ਸਿੰਘ ਤਾਰੀ ਢਿੱਲੋਂ ਨੇ ਕਿਹਾ ਕਿ ਸੰਗਠਨ ਵੱਲੋਂ ਉਨ੍ਹਾਂ ‘ਤੇ ਜਤਾਏ ਭਰੋਸੇ ‘ਤੇ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਖਰਾ ਉਤਰਣਗੇ। ਉਨ੍ਹਾਂ ਕਿਹਾ ਕਿ ਤਿੱਬਤ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ, ਤਿੱਬਤੀ ਲੋਕਾਂ ਦੇ ਹੱਕਾਂ ਅਤੇ ਭਾਰਤ ਦੀ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਹ ਸੰਗਠਨ ਦੀਆਂ ਨੀਤੀਆਂ ਅਨੁਸਾਰ ਸਰਗਰਮ ਭੂਮਿਕਾ ਨਿਭਾਉਣਗੇ। ਨਾਲ ਹੀ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਤੇ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਭਾਜਪਾ ਆਗੂਆਂ, ਸਮਾਜਿਕ, ਧਾਰਮਿਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਗਤਾਰ ਸਿੰਘ ਤਾਰੀ ਢਿੱਲੋਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *