ਮਗਨਰੇਗਾ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ : ਹਰਵੇਲ ਸਿੰਘ ਮਾਧੋਪੁਰ

Spread the love
ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਘੱਟ ਗਿਣਤੀ ਅਤੇ ਦਲਿਤ ਦਲ ਦੇ ਸੂਬਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਰਨ ਸੁਰਜੀਤ)ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ  ਖੰਨਾ ਵਿਖੇ ਮਗਨਰੇਗਾ ਕਰਮਚਾਰੀਆਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਲਾਠੀਚਾਰਜ ਅਤੇ ਬਲ ਪ੍ਰਯੋਗ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਅੱਠ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਦੀ ਮੰਗ ਕਰ ਰਹੇ ਮਗਨਰੇਗਾ ਕਰਮਚਾਰੀਆਂ ਨਾਲ ਸਰਕਾਰ ਵੱਲੋਂ ਕੀਤਾ ਗਿਆ ਵਿਵਹਾਰ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੇਰੁਜ਼ਗਾਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ‘ਤੇ ਤਸ਼ੱਦਦ ਕੀਤਾ ਅਤੇ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ। ਮਾਧੋਪੁਰ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਆਊਟਸੋਰਸ ਏਜੰਸੀ ਰਾਹੀਂ ਨਵੀਂ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਮਗਨਰੇਗਾ ਕਰਮਚਾਰੀਆਂ ਵਿੱਚ ਰੋਸ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮਗਨਰੇਗਾ ਮੇਟਾਂ ਤੋਂ ਮਸਟਰ ਰੋਲ ਮੰਗੇ ਜਾ ਰਹੇ ਹਨ, ਜਿਸ ਨਾਲ ਕਰਮਚਾਰੀਆਂ ਨੂੰ ਹੋਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਹਰਵੇਲ ਸਿੰਘ ਮਾਧੋਪੁਰ ਨੇ ਮਗਨਰੇਗਾ ਕਰਮਚਾਰੀਆਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਅੱਠ ਮਹੀਨਿਆਂ ਦੀਆਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਜਾਰੀ ਕੀਤੇ ਗਏ ਟਰਮੀਨੇਸ਼ਨ ਪੱਤਰ ਵਾਪਸ ਲਏ ਜਾਣ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *