ਮਲਟੀਪਰਪਜ ਜੁਆਇੰਟ ਐਕਸਨ ਕਮੇਟੀ ਪੰਜਾਬ ਦੀ ਹੋਈ ਅਹਿਮ ਮੀਟਿੰਗ 

Spread the love
ਅੰਮ੍ਰਿਤਸਰ 21ਅਗਸਤ (ਦਿਨੇਸ਼ ਸੋਨੀ )ਮਲਟੀਪਰਪਜ਼ ਜੁਆਇੰਟ ਐਕਸਨ ਕਮੇਟੀ ਪੰਜਾਬ ਦੀ ਮੀਟਿੰਗ ਹੋਈ ਜਿਸ ਬਾਰੇ ਜਾਣਕਾਰੀ ਦਿੰਦਿਆਂ ਕਨਵੀਨਰ ਪ੍ਰਭਜੀਤ ਸਿੰਘ ਉੱਪਲ ,ਕਨਵੀਨਰ ਕੁਲਬੀਰ ਸਿੰਘ ਮੋਗਾ ,ਮਨਜੀਤ ਕੌਰ ਫਰੀਦਕੋਟ ਨੇ ਦੱਸਿਆ ਕੀ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਮਲਟੀਪਰਪਜ਼ ਕੇਡਰ ਦੀਆਂ ਵੱਖ-ਵੱਖ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਕੇਡਰ ਦਾ ਨਾਂ ਬਦਲਣ ਦੀ ਮੰਗ ਨੂੰ ਲੈ ਕੇ ਆਪਣੇ-ਆਪਣੇ ਪੱਧਰ ‘ਤੇ ਸੰਘਰਸ਼ ਕਰ ਰਹੀਆਂ ਹਨ। ਇਸਮੁੱਦੇ ਦੀ ਗੰਭੀਰਤਾ ਨੂੰ ਸਮਝਦਿਆਂ, ਇੱਕ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਸ਼ੁਰੂ ਵਿੱਚ ਤਿੰਨ ਜਥੇਬੰਦੀਆਂ ਸ਼ਾਮਲ ਹੋਈਆਂ ਸਨ। ਇਸ ਕਮੇਟੀ ਦੀ ਇੱਕ ਮੀਟਿੰਗ 19 ਅਗਸਤ 2025 ਨੂੰ ਲੁਧਿਆਣਾ ਵਿਖੇ ਹੋਈ। ਇਸ ਸਾਂਝੀ ਮਲਟੀਪਰਪਜ਼ ਜੁਆਇੰਟ ਐਕਸ਼ਨ ਕਮੇਟੀ ਨੇ ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਕੇਡਰ ਲਈ ਕੰਮ ਕਰ ਰਹੀਆਂ ਹੋਰ ਭਾਈਵਾਲ ਜਥੇਬੰਦੀਆਂ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਇਸ ਅਪੀਲ ਤੋਂ ਬਾਅਦ ਕਈ ਜਥੇਬੰਦੀਆਂ ਇਸ ਕਮੇਟੀ ਦਾ ਹਿੱਸਾ ਬਣ ਚੁੱਕੀਆਂ ਹਨ, ਪਰ ਕੁਝ ਜਥੇਬੰਦੀਆਂ ਦਾ ਸ਼ਾਮਲ ਹੋਣਾ ਅਜੇ ਬਾਕੀ ਹੈ। ਉਨ੍ਹਾਂ ਨੂੰ ਨਾਲ ਲੈ ਕੇ ਹੀ ਇਸ ਕਮੇਟੀ ਨੂੰ ਪੂਰੀ ਤਰ੍ਹਾਂ ਨਾਲ ਮਜ਼ਬੂਤ ਬਣਾਇਆ ਜਾਵੇਗਾ।
ਅੱਜ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ਅਨੁਸਾਰ, ਜੁਆਇੰਟ ਐਕਸ਼ਨ ਕਮੇਟੀ ਦਾ 15 ਮੈਂਬਰੀ ਵਫ਼ਦ ਸਿਹਤ ਮੰਤਰੀ ਜੀ ਕੋਲੋਂ ਸਮਾਂ ਲੈ ਕੇ, 4 ਸਤੰਬਰ ਨੂੰ ਕੇਡਰ ਦਾ ਨਾਂ ਬਦਲਣ ਦੀ ਮੰਗ ਨੂੰ ਲੈ ਕੇ ਮਿਲੇਗਾ। ਮਲਟੀਪਰਪਜ਼ ਕੇਡਰ ਅਤੇ ਕੇਡਰ ਨਾਲ ਸਬੰਧਤ ਬਾਕੀ ਰਹਿੰਦੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੀ ਜਲਦ ਤੋਂ ਜਲਦ ਇਸ ਜੁਆਇੰਟ ਐਕਸ਼ਨ ਕਮੇਟੀ ਵਿੱਚ ਸ਼ਾਮਲ ਹੋਣ ਤਾਂ ਜੋ ਇਸ ਨੂੰ ਹੋਰ ਵਿਸਤਰ ਕੀਤਾ ਜਾਵੇ
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *