ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਨਾਲ ਕੀਤਾ 1000 ਰੁਪਏ ਦਾ ਵਾਅਦਾ ਪੂਰਾ, ਔਰਤਾਂ ਵਿੱਚ ਖੁਸ਼ੀ ਦੀ ਲਹਿਰ : ਰੁਪਿੰਦਰ ਕੌਰ ਸੰਧੂ

Spread the love
 ਸਰਾਏ ਅਮਾਨਤ ਖਾਂ, 26 ਮਾਰਚ (ਗੁਰਸ਼ਰਨ ਸਿੰਘ ਔਲਖ) – ਮਹਿਲਾ ਦਿਵਸ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਨੇ ਔਰਤਾਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਕਰਦਿਆਂ ਉਨ੍ਹਾਂ ਨੂੰ ਹਰ ਮਹੀਨੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਗਰੰਟੀ ਲਾਗੂ ਕੀਤੀ ਹੈ। ਇਸ ਫੈਸਲੇ ਨਾਲ ਸੂਬੇ ਦੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੀ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਘਰ ਦੀ ਆਰਥਿਕ ਹਾਲਤ ਨੂੰ ਮਜ਼ਬੂਤੀ ਮਿਲੇਗੀ ਅਤੇ ਔਰਤਾਂ ਦਾ ਆਤਮ-ਵਿਸ਼ਵਾਸ ਵੀ ਵਧੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸਸੀ ਭਾਈਚਾਰੇ ਲਈ ਵੀ 1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ, ਜਿਸ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਮਿਲੇਗੀ। ਰੁਪਿੰਦਰ ਕੌਰ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲੈ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *