ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਸਦਕਾ ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰ ‘ਚ ਪੰਜਾਬ ਨੇ ਗੱਡੇ ਝੰਡੇ: ਬ੍ਰਿਗੇਡੀਅਰ ਰਾਜ ਕੁਮਾਰ

Spread the love
ਬਲਾਚੌਰ, 7 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ‘ਤੇ ਸਾਹਮਣੇ ਆਉਣ ਲੱਗੇ ਹਨ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ ‘ਨੀਤੀ ਆਯੋਗ’ ਦੀ ਤਾਜ਼ਾ ਰਿਪੋਰਟ (ਪਰਖ 2024) ਵਿੱਚ ਪੰਜਾਬ ਸਕੂਲ ਸਿੱਖਿਆ ਦੇ ਖੇਤਰ ਵਿੱਚ ਪੂਰੇ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਫਾਊਂਡੇਸ਼ਨਲ ਸਟੇਜ (ਤੀਜੀ ਜਮਾਤ) ਦੇ ਮੁਲਾਂਕਣ ਵਿੱਚ ਪੰਜਾਬ ਨੇ ਭਾਸ਼ਾ ਵਿੱਚ 82 ਫੀਸਦੀ ਅਤੇ ਗਣਿਤ (ਮਵਿੱਚ 78 ਫੀਸਦੀ ਅੰਕ ਹਾਸਲ ਕਰਕੇ ਪੂਰੇ ਭਾਰਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਘੱਟ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਦੇ ਮੁਕਾਬਲੇ ਭਾਸ਼ਾ ਵਿੱਚ 30 ਪੁਆਇੰਟ ਅਤੇ ਗਣਿਤ ਵਿੱਚ 29 ਪੁਆਇੰਟਾਂ ਦੀ ਵੱਡੀ ਲੀਡ ਹਾਸਲ ਕੀਤੀ ਹੈ। ‘ਸਕੂਲ ਆਫ ਐਮੀਨੈਂਸ’ ਵਰਗੇ ਕਦਮਾਂ ਨਾਲ ਪੰਜਾਬ ਅੱਜ ਲਰਨਿੰਗ ਆਊਟਕਮਸ ਅਤੇ ਡਿਜੀਟਲ ਇਨਫਰਾਸਟਰਕਚਰ ਦੇ ਮਾਮਲੇ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਿਹਾ ਹੈ, ਜੋ ਸੂਬੇ ਦੇ ਉੱਜਵਲ ਭਵਿੱਖ ਦੀ ਗਵਾਹੀ ਭਰਦਾ ਹੈ। ਇਸ ਦੇ ਨਾਲ ਹੀ ਮਹਿਲਾ ਸਸ਼ਕਤੀਕਰਨ ਵੱਲ ਪੁੱਟੇ ਗਏ ਇਤਿਹਾਸਕ ਕਦਮਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਵੱਡੀ ਸਫ਼ਲਤਾ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ‘ਮਾਵਾਂ ਧੀਆਂ ਦੀ ਹੱਟੀ’ ਯੋਜਨਾ ‘ਤੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਵਿਸ਼ੇਸ਼ ਯੋਜਨਾ ਤਹਿਤ ਪੰਜਾਬ ਸਰਕਾਰ ਔਰਤਾਂ ਨੂੰ ਆਪਣਾ ਖੁਦ ਦਾ ਕਾਰੋਬਾਰ ਚਲਾਉਣ ਲਈ ਬਿਨਾਂ ਕਿਸੇ ਕਿਰਾਏ ਦੇ ਮੁਫ਼ਤ ਦੁਕਾਨਾਂ ਮੁਹੱਈਆ ਕਰਵਾਏਗੀ ਤਾਂ ਜੋ ਉਹ ਆਰਥਿਕ ਤੌਰ ‘ਤੇ ਆਤਮ-ਨਿਰਭਰ ਹੋ ਸਕਣ। ਉਨ੍ਹਾਂ ਦੱਸਿਆ ਕਿ ਮੁੱਢਲੇ ਪੜਾਅ ਵਿੱਚ ਇਹ ਹੱਟੀਆਂ (ਦੁਕਾਨਾਂ) ਸੂਬੇ ਦੇ ਹਰ ਬਲਾਕ ਵਿੱਚ ਖੋਲ੍ਹੀਆਂ ਜਾਣਗੀਆਂ ਅਤੇ ਇਸ ਤੋਂ ਬਾਅਦ ਇਸ ਦਾ ਦਾਇਰਾ ਵਧਾ ਕੇ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਾਇਆ ਜਾਵੇਗਾ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਇਹ ਦੋਵੇਂ ਇਨਕਲਾਬੀ ਕਦਮ ਸਾਬਤ ਕਰਦੇ ਹਨ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *