ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਆਂ ਬੱਸਾਂ ਦਾ ਦਿੱਤਾ ਆਰਡਰ : ਗੁਰਪ੍ਰਤਾਪ ਸਿੰਘ ਸੰਧੂ

Spread the love
ਅੰਮ੍ਰਿਤਸਰ, 11 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )    ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਇਸੇ ਕੜੀ ਤਹਿਤ ਕਰੀਬ 20 ਸਾਲਾਂ ਬਾਅਦ ਪਹਿਲੀ ਵਾਰ 696 ਨਵੀਆਂ ਸਰਕਾਰੀ ਬੱਸਾਂ ਖਰੀਦਣ ਦਾ ਆਰਡਰ ਜਾਰੀ ਕੀਤਾ ਗਿਆ ਹੈ, ਜੋ ਕਿ ਪੰਜਾਬ ਦੇ ਟਰਾਂਸਪੋਰਟ ਖੇਤਰ ਲਈ ਇੱਕ ਵੱਡੀ ਉਪਲਬਧੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 309 ਨਵੀਆਂ ਬੱਸਾਂ ਪੀ.ਆਰ.ਟੀ.ਸੀ. (PRTC) ਅਤੇ 387 ਬੱਸਾਂ ਪੰਜਾਬ ਰੋਡਵੇਜ਼ (PUNBUS) ਦੇ ਬੇੜੇ ਵਿੱਚ ਸ਼ਾਮਲ ਹੋਣਗੀਆਂ। ਇਸ ਨਾਲ ਸਰਕਾਰੀ ਆਵਾਜਾਈ ਸੇਵਾਵਾਂ ਦੀ ਸਮਰੱਥਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ ਅਤੇ ਸੂਬੇ ਦੇ ਹਰੇਕ ਵਰਗ ਨੂੰ ਵਧੀਆ, ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਦੀ ਸਹੂਲਤ ਮਿਲੇਗੀ। ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਜਨਤਕ ਆਵਾਜਾਈ ਨੂੰ ਨਵੀਂ ਰਫ਼ਤਾਰ ਮਿਲੇਗੀ। ਯਾਤਰੀਆਂ ਨੂੰ ਸਮੇਂ ਸਿਰ ਅਤੇ ਬਿਹਤਰ ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦਾ ਸਰਕਾਰੀ ਟਰਾਂਸਪੋਰਟ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਬੇੜੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਗਿਣਤੀ 2,267 ਤੋਂ ਵੱਧ ਕੇ 3,546 ਹੋ ਜਾਵੇਗੀ। ਇਹ ਵਾਧਾ ਨਾ ਸਿਰਫ਼ ਸਰਕਾਰੀ ਟਰਾਂਸਪੋਰਟ ਨੂੰ ਨਵੀਂ ਤਾਕਤ ਦੇਵੇਗਾ, ਸਗੋਂ ਨਿੱਜੀ ਆਵਾਜਾਈ ’ਤੇ ਨਿਰਭਰਤਾ ਘਟਾਉਣ ਅਤੇ ਆਮ ਲੋਕਾਂ ਨੂੰ ਸਸਤੀ ਤੇ ਭਰੋਸੇਯੋਗ ਯਾਤਰਾ ਮੁਹੱਈਆ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਸੰਧੂ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਬਿਜਲੀ, ਕਿਸਾਨ ਭਲਾਈ ਅਤੇ ਆਵਾਜਾਈ ਸਮੇਤ ਹਰ ਖੇਤਰ ਵਿੱਚ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਹਨ। ਟਰਾਂਸਪੋਰਟ ਵਿਭਾਗ ਵਿੱਚ ਕੀਤਾ ਗਿਆ ਇਹ ਨਿਵੇਸ਼ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਲੋਕ-ਭਲਾਈ ਨੂੰ ਪਹਿਲ ਦੇਣ ਵਾਲੇ ਅਜਿਹੇ ਫ਼ੈਸਲੇ ਲੈਂਦੀ ਰਹੇਗੀ, ਤਾਂ ਜੋ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਸੁਰੱਖਿਅਤ ਅਤੇ ਭਰੋਸੇਯੋਗ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *