ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ  ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਧਾਲੀਵਾਲ    ਸਿੱਖਿਆ ਨੂੰ ਵਪਾਰ ਨਹੀਂ ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ ਪੰਜਾਬ ਸਰਕਾਰ

Spread the love
ਅੰਮ੍ਰਿਤਸਰ, 16 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ ’ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ।ਵਿਧਾਇਕ ਧਾਲੀਵਾਲ ਨੇ ਦੱਸਿਆ ਕਿ “ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026” ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ।ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ ਪ੍ਰਾਈਵੇਟ ਸਕੂਲਾਂ ਦੀਆਂ ਵਧਦੀਆਂ ਫੀਸਾਂ ਕਾਰਨ ਆਰਥਿਕ ਦਬਾਅ ਹੇਠ ਸਨ। ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਧਾਉਣ ਕਾਰਨ ਆਮ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਆਪਣੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਮੁਸ਼ਕਲ ਹੋ ਰਿਹਾ ਸੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ।ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਹ ਕਾਨੂੰਨ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਹੁਣ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫੈਸਲਾ ਨਿਰਧਾਰਤ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਹੀ ਲੈਣਾ ਹੋਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ ’ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ, ਸਿਹਤ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਹਰ ਵਰਗ ਦੇ ਬੱਚੇ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਨੂੰ ਖਤਮ ਕਰਨਾ ਹੈ।ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਸਿੱਖਿਆ ਖੇਤਰ ਵਿੱਚ ਕਈ ਇਤਿਹਾਸਕ ਸੁਧਾਰ ਕੀਤੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਲਿਆ ਕੇ ਲੱਖਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨਾਲ ਜੁੜੇ ਅਜਿਹੇ ਹੋਰ ਫੈਸਲੇ ਲਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *