ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਪਾਰੀਆਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਵਚਨਬੱਧ: ਬਹਾਦਰ ਸਿੰਘ ਓਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ  ਗਿੰਨੀ ਦੀ ਹੱਟੀ ਦਾ ਕੀਤਾ ਉਦਘਾਟਨ 

Spread the love

ਕੁਰਾਲੀ, 19 ਜੁਲਾਈ (ਜਗਦੇਵ ਸਿੰਘ ):=ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ‘ਤੇ ਸਥਿਤ ‘ਗਿੰਨੀ ਦੀ ਹੱਟੀ’ ਨਾਮਕ ਆਤਿਸ਼ਬਾਜ਼ੀ ਦੇ ਨਵੇਂ ਹੋਲਸੇਲ ਅਤੇ ਰੀਟੇਲ ਕਾਊਂਟਰ ਦਾ ਸ਼ਾਨਦਾਰ ਉਦਘਾਟਨ  ਗਿਆ। ਦੁਕਾਨ ਦੇ ਮਾਲਕ ਪ੍ਰਿਤਪਾਲ ਸਿੰਘ ਅਰੋੜਾ ਦੀ ਅਗਵਾਈ ਅਤੇ ਪੁਰਣਪਾਲ ਸਿੰਘ ਗਿੰਨੀ ਅਰੋੜਾ ਦੀ ਦੇਖਰੇਖ ਹੇਠ ਆਯੋਜਿਤ ਕੀਤੇ ਗਏ ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਰੀਬਨ ਕੱਟ ਕੇ ਇਸ ਨਵੇਂ ਕਾਰੋਬਾਰੀ ਸੋਅਰੂਮ ਦਾ ਰਸਮੀ ਉਦਘਾਟਨ ਕੀਤਾ ਅਤੇ ਪ੍ਰਬੰਧਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਪੱਖੀ ਨੀਤੀਆਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਵਪਾਰੀ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹੈ। ਜਿਸ ਸਦਕਾ ਲੋਕ ਉਤਸ਼ਾਹਿਤ ਹੋ ਕੇ ਇੱਥੇ ਆਪਣੇ ਛੋਟੇ ਅਤੇ ਵੱਡੇ ਕਾਰੋਬਾਰ ਖੋਲ੍ਹ ਰਹੇ ਹਨ। ਸ੍ਰੀ ਓਕੇ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਰੋਬਾਰੀਆਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਦੇਖਣਾ ਚਾਹੁੰਦੀ ਹੈ । ਜਿਸ ਨੂੰ ਲੈਕੇ ਉਨ੍ਹਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਹੀ ਨੀਤੀਆਂ ਬਣਾਈਆਂ ਜਾ ਰਹੀਆਂ ਹਨ।ਆਪਣੇ ਸੰਬੋਧਨ ਦੌਰਾਨ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਹਲਕਾ ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਉਹ ਸ਼ਹਿਰ ਨਿਵਾਸੀਆਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਵਾਅਦਾ ਕੀਤਾ ਕਿ ਕੁਰਾਲੀ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦੀ ਇੱਕ ਮੁੱਖ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧਾਂ ਲਈ ਉਨ੍ਹਾਂ ਦੀ ਅਗਵਾਈ ਵਾਲੀ ਟੀਮ ਵੱਲੋਂ ਜਲਦ ਹੀ ਇੱਕ ਵੱਡਾ ਪ੍ਰੋਜੈਕਟ ਲਿਆਂਦਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਦੁਕਾਨ ਦੇ ਮਾਲਕ ਪ੍ਰਿਤਪਾਲ ਸਿੰਘ ਅਰੋੜਾ ਅਤੇ ਪਰੁਣਪਾਲ ਸਿੰਘ ਅਰੋੜਾ ਵੱਲੋਂ ਮੁੱਖ ਮਹਿਮਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ, ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ ਅਤੇ ਰਾਣਾ ਭਾਟੀਆ ਨੂੰ ਜੀ ਆਇਆਂ ਨੂੰ ਕਹਿੰਦਿਆਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਉਦਘਾਟਨੀ ਸਮਾਰੋਹ ਦੌਰਾਨ  ਸਮਾਜ ਸੇਵੀ ਅਵਤਾਰ ਸਿੰਘ ਤਾਰੀ ਕਲਸੀ, ਹਰਮਿੰਦਰ ਸਿੰਘ ਕਾਲਾ , ਸਿਮਰਨ ਸਿੰਘ ਅਰੌੜਾ, ਮੰਜੂ ਅਗਰਵਾਲ, ਮਨਮੋਹਨ ਸਿੰਘ ਰਾਣਾ ਭਾਟੀਆ, ਐਡਵੋਕੇਟ ਗੁਨਰਾਜ ਸਿੰਘ ਭਾਟੀਆ ਅਤੇ ਭਾਈ ਰਾਜਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਸ਼ਾਮਲ ਸਨ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *