ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ’ਚ ਪੰਜਾਬ ਬਣਿਆ ਦੇਸ਼ ਚੋਂ ਮੋਹਰੀ – ਸੁਖਜਿੰਦਰ ਸਿੰਘ ਕਾਉਣੀ

Spread the love

 

ਸ੍ਰੀ ਮੁਕਤਸਰ ਸਾਹਿਬ, 07 ਜੁਲਾਈ ()- ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ, ਜਿੱਥੇ ਵਿਕਾਸ ਵੱਡੇ ਪੱਧਰ ’ਤੇ ਹੋਇਆ ਹੈ ਉੱਥੇ ਕੁਆਲਿਟੀ ਐਜੂਕੇਸ਼ਨ ਉੱਪਰ ਵੀ ਪੂਰਾ ਜ਼ੋਰ ਸਰਕਾਰ ਨੇ ਲਾਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗਰਾਂਟ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਨੂੰ ਬੂਰ ਪਿਆ ਹੈ। ਜਿਸ ਕਾਰਨ ਸਿੱਖਿਆ ਦੇ ਖੇਤਰ ’ਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਹੋ ਕੇ ਨਿਕਲਿਆ ਹੈ। ਉਨਾਂ ਕਿਹਾ ਕਿ ਸਿੱਖਿਆ ਅਜਿਹਾ ਸਾਧਨ ਹੈ ਜਿਸ ਨਾਲ ਅਸੀਂ ਕਿਸੇ ਵੀ ਮੰਜ਼ਿਲ ਨੂੰ ਪਾ ਸਕਦੇ ਹਾਂ। ਉਹਨਾਂ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵੀ ਯਤਨਸ਼ੀਲ ਹੈ। ਇਸ ਸਦਕਾ ਹੀ ਇਸ ਸਾਲ ਦੇ ਜੇਈ ਤੇ ਨੀਟ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕਾਰਜ ਚੱਲ ਰਹੇ ਹਨ। ਜਿਸ ਵਿੱਚ ਯੋਜਨਾ ਬੋਰਡ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤੱਕ ਬਹੁ ਗਿਣਤੀ ਸਕੂਲਾਂ ਵਿੱਚ ਉਹਨਾਂ ਵੱਲੋਂ ਗਰਾਂਟ ਦਿੱਤੀ ਜਾ ਚੁੱਕੀ ਹੈ। ਜਿਸ ਨਾਲ ਸ਼ੈਡ ਬਾਥਰੂਮ ਵਾਟਰ ਕੂਲਰ ਆਰਓ ਤੇ ਹੋਰ ਜਰੂਰਤਾਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ’ਤੇ ਸਕੂਲ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਦਰਸ਼ਨ ਸਿੰਘ, ਰਣਬੀਰ ਸਿੰਘ ਸਰਪੰਚ, ਸੁਖਮੰਦਰ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਮੈਂਬਰ, ਮਨਜੀਤ ਸਿੰਘ ਮੈਂਬਰ, ਚਮਕੌਰ ਸਿੰਘ, ਗੁਰਮੰਦਰ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਮੈਡਮ ਹਰਵਿੰਦਰ ਕੌਰ ਪ੍ਰਿੰਸੀਪਲ, ਕੁਲਵਿੰਦਰ ਸਿੰਘ ਸਕੂਲ ਮੁਖੀ, ਗੁਰਮੇਲ ਸਿੰਘ ਹੈਪੀ ਮੈਂਬਰ, ਹਰਜੀਤ ਸਿੰਘ ਐਮਡੀ ਬਾਬਾ ਫਰੀਦ ਸਕੂਲ ਸਮੇਤ ਸਮੂਹ ਪੰਚਾਇਤ ਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *