ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਬੈਂਸ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨਾਲ ਕੀਤੀ ਮੁਲਾਕਾਤ

Spread the love
ਬਰਨਾਲਾ 07 ਜੁਲਾਈ 2026 — ਬਲਵੰਤ ਸਿੰਘ ਸਿੱਧੂ  ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਥਾਨਕ ਸਰਕਾਰਾਂ ਦੇ ਮਾਣਯੋਗ ਮੰਤਰੀ ਸ੍ਰੀ ਹਰਜੋਤ ਬੈਂਸ ਜੀ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਬਰਨਾਲਾ ਸ਼ਹਿਰ ਦੀਆਂ ਕਈ ਮੁਸ਼ਕਲਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਤੋਂ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ। ਇਸ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਜੋ ਤੁਹਾਡੀਆਂ ਮੰਗਾਂ ਹਨ, ਉਹ ਲੈ ਕੇ ਆਓ, ਮੈਂ ਨਾਲੋ-ਨਾਲ ਹੀ ਪਾਸ ਕਰ ਦਿਆਂਗਾ।” ਮੰਤਰੀ ਸਾਹਿਬ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲ ਇਸ਼ਾਰਾ ਕਰਦਿਆਂ ਕਿਹਾ, “ਜਦੋਂ ਸਾਡਾ ਛੋਟਾ ਭਰਾ ਮੀਤ ਹੇਅਰ ਜੀ ਨਾਲ ਆਏ ਹਨ ਤਾਂ ਇਨ੍ਹਾਂ ਨੂੰ ਕੋਈ ਵੀ ਜਵਾਬ ਨਹੀਂ ਦੇ ਸਕਦਾ। ਇਨ੍ਹਾਂ ਨੇ ਆਪਣੇ ਕੈਬਨਿਟ ਮੰਤਰੀ ਦੇ ਅਹੁਦੇ ਦੀ ਪਰਵਾਹ ਨਾ ਕਰਦਿਆਂ ਪਾਰਟੀ ਦੇ ਫ਼ੈਸਲੇ ਨੂੰ ਮੰਨਿਆ ਹੈ। ਪੰਜਾਬ ਦੇ ਸਾਰੇ ਲੀਡਰ ਅਤੇ ਮੰਤਰੀ ਇਸ ਗੱਲ ਨੂੰ ਜਾਣਦੇ ਹਨ। ਇਹ ਨੌਜਵਾਨਾਂ ਦੇ ਨਾਇਕ ਹਨ।” ਮੰਤਰੀ ਹਰਜੋਤ ਬੈਂਸ ਨੇ ਇਹ ਗੱਲਾਂ ਚਾਹ ਦਾ ਕੱਪ ਸਾਂਝਾ ਕਰਦਿਆਂ ਕਹੀਆਂ। ਇਸ ਮੌਕੇ ਬਰਨਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *