ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਸਬੰਧੀ ਅਪੀਲ

Spread the love

ਸ੍ਰੀ ਮੁਕਤਸਰ ਸਾਹਿਬ, 29 ਅਗਸਤ ()- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਵੱਲੋਂ ਸੁਖਵਿੰਦਰ ਸਿੰਘ ਗਿੱਲ, ਜ਼ਿਲਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀ ਮੁਕਤਸਰ ਸਾਹਿਬ ਸਮੇਤ ਸਮੂਹ ਜ਼ਿਲਾ ਮੈਨੇਜਰ ਖਰੀਦ ਏਜੰਸੀਆਂ, ਜ਼ਿਲਾ ਮੰਡੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਖਰੀਫ ਸਾਲ 2025-26 ਦੌਰਾਨ ਪੈਡੀ ਦੀ ਖਰੀਦ ਲਈ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਜਾਦੀਹੈ ਕਿ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਕਟਾਈ ਕਰਵਾਈ ਜਾਵੇ ਅਤੇ ਸੁੱਕਾ ਝੋਨਾ ਹੀ ਮੰਡੀਆ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸਰਕਾਰ ਆਪ ਨੂੰ ਇਹ ਵਿਸ਼ਵਾਸ ਦਵਾਉਂਦੀ ਹੈ ਕਿ ਮੰਡੀਆਂ ਵਿੱਚ ਲਿਆਦਾ ਗਿਆ ਸੁੱਕਾ ਅਤੇ ਸਰਕਾਰੀ ਮਾਪਦੰਡਾਂ ਅਨੁਰੂਪ ਝੋਨਾ ਜਲਦ ਤੋਂ ਜਲਦ ਖਰੀਦ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਇਸ ਤੋ ਇਲਾਵਾ ਕੰਬਾਇਣ ਮਾਲਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰ ਵੱਲੋ ਨਿਰਧਾਰਤ ਸਮੇਂ ਸਾਰਨੀ ਅਨੁਸਾਰ ਕੰਬਾਇਨ ਰਾਹੀਂ ਸਿਰਫ ਸੁੱਕੇ ਝੋਨੇ ਦੀ ਹੀ ਕਟਾਈ ਕਰਨ।

  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *