ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਡਰੱਗ ਇੰਸਪੈਕਟਰ ਸਮੇਤ 48 ਮੈਡੀਕਲ ਸਟੋਰਾਂ ਦੀ ਕੀਤੀ ਗਈ ਚੈਕਿੰਗ

Spread the love

ਸ੍ਰੀ ਮੁਕਤਸਰ ਸਾਹਿਬ, ਜੂਨ (ਦੀਪਾਂਕੁਰ)- ਜਿਲਾ ਪੁਲਿਸ ਵੱਲੋ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾ.ਅਖਿਲ ਚੌਧਰੀ 9PS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਜਿਲਾ ਪੁਲਿਸ ਵੱਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ 48 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਂਚ ਮੁਹਿੰਮ ਜ਼ਿਲ੍ਹਾ ਦੀਆਂ ਚਾਰੇ ਸਬ ਡਿਵੀਜ਼ਨਾ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੇ ਇਲਾਕਿਆਂ ਵਿੱਚ ਚਲਾਈ ਗਈ, ਇਸ ਮੌਕੇ ਸ੍ਰੀ ਨਵੀਨ ਕੁਮਾਰ ਡੀ.ਐਸ.ਪੀ, ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ, ਜਸਪਾਲ ਸਿੰਘ ਡੀਐਸਪੀ ਲੰਬੀ, ਇੱਕਬਾਲ ਸਿੰਘ ਮਲੋਟ ਜਿਲੇ ਦੇ ਸਮੂਹ ਮੁੱਖ ਅਫਸਰਾਂਨ ਥਾਣਾ ਤੋਂ ਇਲਾਵਾ 110 ਪੁਲਿਸ ਅਧਿਕਾਰੀ/ਕਰਮਚਾਰੀ ਅਤੇ ਡਰੱਗ ਇੰਸਪੈਕਟਰਜ ਦੀਆਂ ਟੀਮਾਂ ਨੇ ਭਾਗ ਲਿਆ। ਟੀਮਾਂ ਨੇ ਮੈਡੀਕਲ ਸਟੋਰਾਂ ’ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪ੍ਰਚੀ ਲਿਖਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ ਗਿਆ। ਚੈਕਿੰਗ ਟੀਮਾਂ ਨੇ ਕੁਝ ਥਾਵਾਂ ’ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ। ਨਾਲ ਹੀ ਦਵਾਈਆਂ ਦੀ ਮਿਆਦ ਅਤੇ ਪੈਕਿੰਗ ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ। ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸਦਾ ਮਕਸਦ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਉਪਲਬਧਤਾ ’ਤੇ ਨਿਗਰਾਨੀ ਰੱਖਣ ਦੇ ਨਾਲ ਨਾਲ, ਮੈਡੀਕਲ ਸਟੋਰਾਂ ਨੂੰ ਵੀ ਸੂਚਿਤ ਕਰਨਾ ਸੀ ਕਿ ਅਗਲੇ ਦਿਨਾਂ ਵਿੱਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੈਕਿੰਗ ਦੌਰਾਨ ਸਾਰਿਆਂ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਅਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ। ਕਿਸੇ ਵੀ ਗੈਰਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ। ਇਹ ਕਾਰਵਾਈ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਪੁਲਿਸ ਵੱਲੋਂ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਅਜਿਹੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਥਾਂ ਨਸ਼ੀਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਬਿਨਾਂ ਝਿਜਕ ਪੁਲਿਸ ਨਾਲ ਸੰਪਰਕ ਕਰਨ। ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *