*ਯੁੱਧ ਨਸ਼ਿਆਂ ਵਿਰੁੱਧ*

Spread the love

ਬਰਨਾਲਾ, 1 ਅਪ੍ਰੈਲ (ਸੁਖਰਾਜ ਚਹਿਲ)- ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਸਿਵਲ, ਪੁਲਿਸ ਪ੍ਰਸ਼ਾਸਨ ਤੇ ਵਿਭਾਗੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।    ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਵਿਆਪਕ ਮੁਹਿੰਮ ਜਾਰੀ ਰੱਖੀ ਜਾਵੇ। ਇਸ ਮੌਕੇ ਸਾਰੇ ਵਿਭਾਗਾਂ ਨੇ ਆਪਣੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਅਹਿਦ ਲਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਦੂਜਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।   ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਲਾਈਟ ਐਂਡ ਸਾਊਂਡ ਸ਼ੋਅ ਨਸ਼ਿਆਂ ਵਿਰੁੱਧ ਕਰਵਾਇਆ ਗਿਆ ਹੈ ਜਿੱਥੇ ਕਰੀਬ 4000 ਲੋਕ ਸ਼ਾਮਲ ਹੋਏ ਅਤੇ ਹੁਣ ਪਿੰਡਾਂ ਵਿਚ ਨੁੱਕੜ ਨਾਟਕ ਕਰਵਾਏ ਜਾਣਗੇ। ਸ੍ਰੀ ਸੌਂਦ ਨੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨੁੱਕੜ ਨਾਟਕ ਹਰ ਪਿੰਡ ਅਤੇ ਸ਼ਹਿਰ ਵਿੱਚ ਕਰਾਏ ਜਾਣ ਅਤੇ ਜਾਗਰੂਕਤਾ ਬੋਰਡ ਜਨਤਕ ਥਾਵਾਂ ‘ਤੇ ਲਾਏ ਜਾਣ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਪੁਲਿਸ ਦੇ ਤਲਾਸ਼ੀ ਅਭਿਆਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਲਈ ਸ਼੍ਰੋਮਣੀ ਅਕਾਲੀ ਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ 4 ਹਫ਼ਤਿਆਂ ਵਿੱਚ ਨਸ਼ੇ ਖਤਮ ਕਰਨ ਦਾ ਐਲਾਨ ਕੀਤਾ ਸੀ ਪਰ ਕੁਝ ਨਹੀਂ ਹੋਇਆ ਜਦਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 3 ਸਾਲਾਂ ਤੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ ਨੂੰ ਮੁਹਿੰਮ ਤਹਿਤ ਜ਼ਿੰਮੇਵਾਰੀ ਦਿੱਤੀ ਹੈ।

  ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਬਰਨਾਲਾ ਵਲੋਂ ਇਸ ਮੁਹਿੰਮ ਤਹਿਤ 391 ਫਰਮਾਂ ਦੀ  ਚੈਕਿੰਗ ਕੀਤੀ ਗਈ ਅਤੇ 36 ਫਰਮਾਂ ‘ਤੇ ਊਣਤਾਈ ਦੇ ਮਾਮਲੇ ਵਿਚ ਬਣਦਾ ਐਕਸ਼ਨ ਲਿਆ ਗਿਆ। ਉਨ੍ਹਾਂ ਕਿਹਾ ਕਿ 3 ਫਰਮਾਂ ਸੀਲ ਕੀਤੀਆਂ ਗਈਆਂ ਅਤੇ 1 ਕਰੋੜ ਦੀ ਡਰੱਗ ਮਨੀ ਮਿਲੀ ਹੈ। ਉਨ੍ਹਾਂ ਕਿਹਾ ਕਿ 2 ਫਰਮਾਂ ਦੇ ਲਾਈਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ 11 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ।ਉਨ੍ਹਾਂ ਕਿਹਾ ਕਿ ਬਰਨਾਲਾ ਪੁਲੀਸ ਨੇ ਮੁਹਿੰਮ ਤਹਿਤ 277 ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਉਨ੍ਹਾਂ ਕਿਹਾ ਕਿ 18 ਕਿਲੋ ਪੋਸਤ,7500 ਦੇ ਕਰੀਬ ਗੋਲੀਆਂ ਬਰਾਮਦ ਕੀਤੀਆਂ ਹਨ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਇਕ ਮਕਾਨ ਢਾਹਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਬਰਨਾਲਾ ਦੀਆਂ 175 ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਮਤੇ ਪਾ ਕੇ ਪੁਲੀਸ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਇਸੇ ਤਰ੍ਹਾਂ ਲੋਕਾਂ ਦਾ ਸਾਥ ਮਿਲਦਾ ਰਿਹਾ ਤਾਂ ਅਸੀਂ ਜਲਦ ਹੀ ਇਹ ਜੰਗ ਜਿੱਤਾਂਗੇ।  ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਸੌਂਦ ਨੂੰ ਪੁਲੀਸ ਵਲੋਂ ਸਲਾਮੀ ਦਿੱਤੀ ਗਈ।  ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਸ. ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਹਰਕੰਵਲਜੀਤ ਸਿੰਘ, ਐੱਸ ਡੀ ਐਮ ਰਿਸ਼ਭ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *