ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

Spread the love
ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।ਸਭ ਤੋਂ ਪਹਿਲਾਂ ਸ੍ਰੀ ਕਾਨੂੰਨਗੋ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕੀਤੇ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਸ੍ਰੀ ਪ੍ਰਿਯੰਕ ਕਾਨੂੰਨਗੋ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ। ਉਨ੍ਹਾਂ ਮੰਦਰ ਵਿਖੇ ਭਗਵਾਨ ਜੀ ਦੇ ਦਰਸ਼ਨ ਕਰਕੇ ਸਰਬ ਕਲਿਆਣ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕੀਤੀ।ਉਪਰੰਤ ਸ੍ਰੀ ਕਾਨੂੰਨਗੋ ਸ੍ਰੀ ਵਾਲਮੀਕਿ ਤੀਰਥ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਭਾਈਚਾਰੇ ਵੱਲੋਂ ਉਠਾਏ ਗਏ ਮਸਲਿਆਂ ਨੂੰ ਕਮਿਸ਼ਨ ਵੱਲੋਂ ਪਹਿਲ ਦੇ ਆਧਾਰ ‘ਤੇ ਵਿਚਾਰ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਦਿਸ਼ਾ ਵਿੱਚ ਕਮਿਸ਼ਨ ਲਗਾਤਾਰ ਕਾਰਜ ਕਰ ਰਿਹਾ ਹੈ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਹੱਕਾਂ ਦੀ ਹੂੰਕਾਰ, ਸਾਦਿਕ ਵੱਲ ਕਬੀਲਿਆਂ ਦਾ ਕੂਚ 75 ਸਾਲਾਂ ਦੇ ਇਨਸਾਫ਼ ਲਈ ਗੂੰਜੇਗੀ ਵਿਮੁਕਤ ਜਾਤੀਆਂ ਦੀ ਇਕਜੁੱਟ ਆਵਾਜ਼ : ਪੰਜਗਰਾਈਂ 

    Spread the love

    Spread the loveਫ਼ਰੀਦਕੋਟ,27 ਜੁਲਾਈ (ਮਨਜੀਤ ਢੱਲਾ)-ਪੰਜਾਬ ਦੀਆਂ ਵਿਮੁਕਤ ਜਾਤੀਆਂ ਬਾਵਰੀਆ, ਸਾਂਸੀ, ਨਟ, ਬਾਜ਼ੀਗਰ, ਸਪੇਰੇ, ਰਾਏ ਸਿੱਖ, ਸਿਗਲੀਗਰ ਅਤੇ ਕੂਚਬੰਦ ਭਾਈਚਾਰਿਆਂ ਦੇ ਸਾਂਝੇ ਸੰਮੇਲਨ ਨੂੰ ਸਫਲ ਬਣਾਉਣ ਲਈ ਵਿਮੁਕਤ ਜਾਤੀਆਂ ਦੇ…

    Leave a Reply

    Your email address will not be published. Required fields are marked *