ਲੁਧਿਆਣਾ ਉੱਪ ਚੋਣ ‘ਚ ਵੱਡੀ ਲੀਡ ਨਾਲ ਜਿੱਤੇਗੀ ‘ ਆਪ ‘ : ਗੁਰਪ੍ਰੀਤ ਕੰਡਾ 

Spread the love
ਅੰਮ੍ਰਿਤਸਰ15 ਜੂਨ ( ਦਿਨੇਸ਼ ਸੋਨੀ)ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲਾ ਲੁਧਿਆਣਾ ਹਲਕਾ ਪੱਛਮੀ ਤੋਂ ਉੱਪ ਚੋਣ ਲੜ ਰਹੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲੋਕਾਂ ਦੇ ਸਹਿਯੋਗ ਨਾਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ਹਲਕਾ ਦੱਖਣੀ ਮਹਿਲਾ ਵਿੰਗ ਵਾਈਸ ਪ੍ਰੈਜੀਡੈਂਟ ਗੁਰਪ੍ਰੀਤ ਕੌਰ ‘ਕੰਡਾ’ ਨੇ ਕਰਦਿਆਂ ਕਿਹਾ ਕਿਮਾਨ ਸਰਕਾਰ ਵੱਲੋਂ ਪਿਛਲੇ 3 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਲੋਕ ਹਿੱਤ ਕਾਰਜਾਂ ਬਦੌਲਤ ਲੁਧਿਆਣਾ ਵਾਸੀ ਆਪ ਦੇ ਹੱਕ ਵਿਚ ਫਤਵਾ ਦੇਣ ਨੂੰ ਤਿਆਰ ਬੈਠੇ ਹਨ। ਉਨ੍ਹਾ ਕਿਹਾ ਕਿ ਲੁਧਿਆਣਾ ਉੱਪ ਚੋਣ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਲੁਧਿਆਣਾ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੂੰ ਰਾਹਤ ਦਵਾਉਣ ਲਈ ਕਈ ਅਹਿਮ ਫੈਸਲੇ ਲਏ ਹਨ, ਜਿਸ ਦੇ ਮੱਦੇਨਜ਼ਰ ‘ਆਪ’ ਵੱਲੋਂ ਉਨਾਂ ਨੂੰ ਮੰਤਰੀ ਬਣਾਉਣ ਦਾ ਯੋਗ ਫੈਸਲਾ ਵੀ ਕੀਤਾ ਗਿਆਂ ਹੈ। ਉਨਾਂ ਕਿਹਾ ਕਿ ਹੁਣ ਤੱਕ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਪੰਜਾਬ ਵਾਸੀ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜ ਰਹੇ ਹਨ। ਇਥੇ ਹੀ ਉਨਾਂ ਦਸਿਆ ਕਿ ਅੰਮ੍ਰਿਤਸਰ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸੰਜੀਵ ਅਰੋੜਾ ਦੇ ਹੱਕ ‘ਚ ਸਾਥੀਆਂ ਸਣੇ ਚੋਣ ਪ੍ਰਚਾਰ ਜੰਗੀ ਪੱਧਰ ਤੇ ਕੀਤਾਂ ਜਾਂ ਰਿਹਾ ਹੈ ਅਤੇ ਇਹ ਮਿਹਨਤ ਜਰੂਰ ਰੰਗ ਲਿਆਏਗੀ। ਅਖੀਰ ਮਹਿਲਾ ਵਿੰਗ ਦੇ ਵਾਈਸ ਪ੍ਰੈਜ਼ੀਡੈਂਟ ਹਲਕਾ ਦੱਖਣੀ ਅੰਮ੍ਰਿਤਸਰ ਗੁਰਪ੍ਰੀਤ ਕੌਰ ਨੇ ਵਿਰੋਧੀਆਂ ਨੂੰ ਵੀ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਲੁਧਿਆਣਾ ਵਾਸੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਅੱਗੇ ਸਵਾਲਾਂ ਦੀ ਝੜੀ ਲਾ ਰਹੇ ਹਨ ਪਰ ਵਿਰੋਧੀ ਜਵਾਬ ਦੇਣ ਤੋਂ ਅਸਮਰਥ ਹੋ ਚੁੱਕੇ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *