ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾ ਤੋਂ ਜਬਰੀ ਜਮੀਨਾਂ ਖੋਹਣ ਦਾ ਡਟ ਕੇ ਵਿਰੋਧ ਕਰੇਗੀ ਭਾਰਤੀ ਕਿਸਾਨ ਯੂਨੀਅਨ – ਕਾਲਾ ਅਠੌਲੀ/ਪਾਲਾ ਮੌਲੀ * ਕਿਹਾ- ਪੰਜਾਬ ਦੀ ਖੇਤੀ ਨੂੰ ਬਰਬਾਦ ਕਰਨਾ ਚਾਹੁੰਦੀ ਹੈ ਭਗਵੰਤ ਮਾਨ ਸਰਕਾਰ

Spread the love
ਫਗਵਾੜਾ 6 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਫਗਵਾੜਾ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਅਤੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਦੇ ਨਾਂ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ ਅਤੇ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਉਪਜਾਊ ਖੇਤੀਯੋਗ ਜ਼ਮੀਨ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਇਸ ਨੂੰ ਵਿਕਾਸ ਦੇ ਨਾਂ ’ਤੇ ਖਤਮ ਕਰਨ ਦੀ ਕੋਸ਼ਿਸ਼ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਬਿਲਡਰਾਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਹਾਸਲ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸਾਨ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਕਾਲਾ ਅਠੌਲੀ ਅਤੇ ਪਾਲਾ ਮੌਲੀ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀ ਸੰਕਟ, ਡਿੱਗਦੇ ਭੂ-ਜਲ ਪੱਧਰ ਅਤੇ ਕਿਸਾਨਾਂ ਦੀਆਂ ਆਰਥਿਕ ਮੁਸ਼ਕਿਲਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿੱਚ ਸਰਕਾਰ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਮਜ਼ਬੂਤ ਕਰਨ ਲਈ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ, ਨਾ ਕਿ ਉਨ੍ਹਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀਆਂ ਯੋਜਨਾਵਾਂ ਲਿਆਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਲੈਂਡ ਪੂਲਿੰਗ ਨੀਤੀ ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਵੱਡੇ ਪੱਧਰ ’ਤੇ ਸੰਘਰਸ਼ ਵੀ ਵਿੱਢਿਆ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀ ਅਤੇ ਪੇਂਡੂ ਵਿਕਾਸ ਲਈ ਨਵੀਆਂ ਨੀਤੀਆਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਤਸਵੀਰ 002, ਕੈਪਸ਼ਨ – ਗੱਲਬਾਤ ਕਰਦੇ ਹੋਏ ਕਿਸਾਨ ਆਗੂ ਕਾਲਾ ਅਠੌਲੀ ਅਤੇ ਪਾਲਾ ਮੌਲੀ।
  • Related Posts

    ਐਡਵੋਕੇਟ ਸੰਜੀਵ ਚੌਧਰੀ ਚੇਚੀ ਦੇ ਜਨ ਸੰਪਰਕ ਅਭਿਆਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਆਸਰੋਂ ਵਿਖੇ ਨੁੱਕੜ ਮੀਟਿੰਗ ਰੈਲੀ ਵਿੱਚ ਤਬਦੀਲ ਹਲਕੇ ਦੇ ਨੌਜਵਾਨ ਆਗੂ ਦੀ ਲੋਕਪ੍ਰਿਯਤਾ ਕਾਰਨ ਮੀਟਿੰਗਾਂ ‘ਚ ਉਮੜ ਰਿਹਾ ਲੋਕਾਂ ਦਾ ਠਾਠਾਂ ਮਾਰਦਾ ਇਕੱਠ

    Spread the love

    Spread the loveਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਦੇ ਨੌਜਵਾਨ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਚਲਾਇਆ ਜਾ ਰਿਹਾ ਜਨ ਸੰਪਰਕ…

    *ਪਿੰਡ ਜਾਡਲੀ ਵਿਖੇ ਵਿਕਾਸ ਦੀ ਨਵੀਂ ਸ਼ੁਰੂਆਤ* *ਵਿਧਾਇਕਾ ਸੰਤੋਸ਼ ਕਟਾਰੀਆ ਨੇ ਕੀਤਾ ਗਲੀਆ ਨਾਲੀਆ ਦਾ ਉਦਘਾਟਨ!*

    Spread the love

    Spread the love ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )ਹਲਕਾ ਬਲਾਚੌਰ ਤੋਂ ਵਿਧਾਇਕਾ  ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਜਾਡਲੀ ਵਿਖੇ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਅਤੇ ਪਿੰਡ ਦੇ ਪਤਵੰਤਿਆਂ…

    Leave a Reply

    Your email address will not be published. Required fields are marked *