ਲੋਕਾਂ ਦਾ ਭਰੋਸਾ ਟੁੱਟਿਆ, ਬਦਲਾਅ ਦੀ ਆਹਟ ਤੇਜ਼ : ਲਾਲੀ ਬਾਦਲ ਝੂਠੇ ਲਾਰਿਆਂ ਦੀ ਸਿਆਸਤ ਨੂੰ ਜਨਤਾ 2027 ਵਿੱਚ ਨਕਾਰ ਦੇਵੇਗੀ : ਐਡਵੋਕੇਟ ਅਕਾਲਜੋਤ ਬਰਾੜ

Spread the love
ਜੈਤੋ, 13 ਜੁਲਾਈ (ਮਨਜੀਤ ਸਿੰਘ ਢੱਲਾ) : ਵਿਧਾਨ ਸਭਾ ਹਲਕਾ ਜੈਤੋ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਗਰਾਈਂ ਕਲਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਾਲੀ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਕਾਲਜੋਤ ਸਿੰਘ ਬਰਾੜ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਫ਼ੈਸਲਾ ਸੁਣਾਉਣ ਲਈ ਤਿਆਰ ਬੈਠੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਕਾਰਨ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਉਹ ਝੂਠੇ ਲਾਰਿਆਂ ਅਤੇ ਦਾਅਵਿਆਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਹਰ ਵਰਗ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਦਾ ਮਾਹੌਲ ਹੈ।ਅਕਾਲੀ ਦਲ (ਬ) ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਕਾਲਜੋਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਮਜ਼ਬੂਤ ਅਤੇ ਜਵਾਬਦੇਹ ਸਰਕਾਰ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ 2027 ਦੀਆਂ ਚੋਣਾਂ ਵਿੱਚ ਜਨਤਾ ਝੂਠੇ ਲਾਰਿਆਂ ਅਤੇ ਵਾਅਦਾਖ਼ਿਲਾਫ਼ੀ ਦੀ ਸਿਆਸਤ ਨੂੰ ਨਕਾਰ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਿਹਾ ਹੈ ਅਤੇ ਪਾਰਟੀ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ।ਲਾਲੀ ਬਾਦਲ ਨੇ ਦੱਸਿਆ ਕਿ ਉਹ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ-ਪਿੰਡ ਨੁੱਕੜ ਮੀਟਿੰਗਾਂ ਅਤੇ ਸਰਕਲ ਪੱਧਰ ਦੀਆਂ ਬੈਠਕਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਵਰਕਰਾਂ ਵਿੱਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰ ਪੂਰੇ ਜੋਸ਼ ਨਾਲ ਮੈਦਾਨ ਵਿੱਚ ਉਤਰੇ ਹੋਏ ਹਨ।ਦੋਵਾਂ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੀ ਜਨਤਾ ਲੋਕਤੰਤਰੀ ਢੰਗ ਨਾਲ ਆਪਣਾ ਫ਼ੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੇਵਾ ਦਾ ਮੌਕਾ ਦੇਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਬੰਟੀ ਨੰਬਰਦਾਰ ਅਤੇ ਹਰਮੰਦਰ ਸਿੰਘ ਜੈਤੋ ਆਦਿ ਹਾਜ਼ਰ ਸਨ।

  • Related Posts

    ਅਜੋਕੇ ਲੁੱਟ-ਕਸੁੱਟ ਦੇ ਸਿਸਟਮ ਨੂੰ ਖਤਮ ਕਰਨ ਲਈ ਅੰਬੇਡਕਰੀ ਸਿਸਟਮ ਦਾ ਤਾਕਤਵਰ ਹੋਣਾ ਜ਼ਰੂਰੀ: ਕਾਲੀ ਪਾਇਲ ਦੋਰਾਹਾ ਤੋਂ ਡਾ. ਅੰਬੇਡਕਰ ਨਵਯੁਵਕ ਦਲ ਦੀ ਸੰਗਠਨਾਤਮਕ ਮੁਹਿੰਮ ਦੀ ਸ਼ੁਰੂਆਤ, ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼

    Spread the love

    Spread the loveਦੋਰਾਹਾ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਡਾ. ਅੰਬੇਡਕਰ ਨਵਯੁਵਕ ਦਲ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋਰਾਹਾ ਵਿਖੇ ਜਸਵਿੰਦਰ ਸਿੰਘ ਦੋਰਾਹਾ ਦੀ ਅਗਵਾਈ ਹੇਠ ਪਹਿਲੀ ਅਹਿਮ…

    ਪਿੰਡ ਗੜੀ ਬੇਟ ‘ਚ ਦਿਖਾਈ ਗਈ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਸਕਰੀਨਿੰਗ ਦੇਖ ਕੇ ਲੋਕ ਹੋਏ ਭਾਵੁਕ, ਮਨੁੱਖੀ ਹੱਕਾਂ ਲਈ ਸ਼ਹੀਦੀ ਨੂੰ ਕੀਤਾ ਯਾਦ

    Spread the love

    Spread the loveਮਾਛੀਵਾੜਾ ਸਾਹਿਬ, 13 ਜੁਲਾਈ (ਸੁੱਚਾ ਬੰਗੜ)- ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕੁਰਬਾਨੀ ਨੂੰ ਸਮਰਪਿਤ ਪੰਜਾਬੀ ਫਿਲਮ “ਸਤਲੁਜ” ਦੀ ਵਿਸ਼ੇਸ਼…

    Leave a Reply

    Your email address will not be published. Required fields are marked *