ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Spread the love

ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾ, ਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ। ਖੁੱਡੀਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕ ਨਸ਼ਾ ਛੱਡਣ ਲਈ ਅੱਗੇ ਵੀ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਵੀ ਦੇ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਨਾ ਕੇਵਲ ਨਸ਼ਾ ਤਸਕਰਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਸਗੋਂ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਨੌਜਵਾਨਾਂ ਦੇ ਸਹੀ ਇਲਾਜ ਲਈ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਡੀ.ਐਸ.ਪੀ. ਲੰਬੀ ਜਸਪਾਲ ਸਿੰਘ ਧਾਲੀਵਾਲ, ਰਾਕੇਸ਼ ਬਿਸ਼ਨੋਈ ਬੀਡੀਪੀਓ, ਐਸ.ਐਚ.ਓ. ਲੰਬੀ ਗੁਰਵਿੰਦਰ ਸਿੰਘ, ਐਸ.ਐਚ.ਓ. ਕਿੱਲਿਆਂਵਾਲੀ ਕਰਮਜੀਤ ਕੌਰ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *