ਵਿਧਾਇਕ ਕਾਕਾ ਬਰਾੜ ਨੇ ਕੀਤਾ ਬਰਕੰਦੀ ਰੋਡ ਦਾ ਦੌਰਾ

Spread the love

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਮਨਪ੍ਰੀਤ ਮੋਨੂੰ)- ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਬਰਕੰਦੀ ਰੋਡ ਦਾ ਦੌਰਾ ਕੀਤਾ ਅਤੇ ਮੁਹੱਲਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਵਿਚ ਗਲੀਆਂ ਅਤੇ ਸੜਕਾਂ ਕਾਫ਼ੀਆਂ ਟੁੱਟੀਆਂ ਹਨ ਅਤੇ ਇਸਦੇ ਨਾਲ ਹੀ ਬਿਜਲੀ ਦੀਆਂ ਤਾਰਾਂ ਨੀਵੀਆਂ ਹਨ, ਸੀਵਰੇਜ਼ ਓਵਰਫਲੋ ਹੋ ਰਹੇ ਹਨ ਅਤੇ ਗੰਦਗੀ ਵੀ ਕਾਫ਼ੀ ਹੈ। ਜਿਸ ਤੇ ਕਾਕਾ ਬਰਾੜ ਨੇ ਦੱਸਿਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਿਲਾ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਹੀ ਸੜਕ ਦਾ ਨਿਰਮਾਣ ਵੀ ਹੋਣ ਜਾ ਰਿਹਾ ਹੈ ਅਤੇ ਨਾਲ ਹੀ ਸੀਵਰੇਜ ਦੀ ਸਫ਼ਾਈ ਵੀ ਕਰਵਾ ਦਿੱਤੀ ਜਾਵੇਗੀ ਅਤੇ ਬਿਜਲੀ ਵਿਭਾਗ ਨੂੰ ਕਹਿ ਕੇ ਨਵੇਂ ਖੰਭੇ ਲਗਾ ਦਿੱਤੇ ਜਾਣਗੇ। ਜਿਸ ਨਾਲ ਤਾਰਾ ਉਚੀਆਂ ਹੋ ਜਾਣਗੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਜਾਵੇਗੀ ਕਿ ਉਹ ਇਸ ਪਾਸੇ ਵੱਲ ਵੀ ਧਿਆਨ ਦੇਣ। ਇਸ ਮੌਕੇ ਮੁਹੱਲਾ ਨਿਵਾਸੀ ਜਿੰਨ੍ਹਾਂ ਵਿਚ ਕਾਲਾ ਸਿੰਘ ਬੇਦੀ, ਲੱਕੀ ਮਾਨ, ਮਾਸਟਰ ਕੰਵਲਜੀਤ ਸਿੰਘ, ਸੰਤ ਰਾਮ ਖਿੱਚੀ, ਧਰਮ ਸਿੰਘ ਗੋਨਿਆਣਾ, ਸੁਭਾਸ਼ ਕੁਮਾਰ, ਰਾਜਾ ਸਿੰਘ, ਕਾਕਾ ਸਿੰਘ ਠੇਕੇਦਾਰ, ਮਨੋਜ ਖਿੱਚੀ, ਨਰਿੰਦਰ ਖਿੱਚੀ, ਭੋਲੂ ਵਾਲੀਆ, ਜਗਮੇਲ ਸਿੰਘ ਸਿੱਧੂ, ਸਮਰ ਬੇਦੀ, ਭਜਨ ਸਿੰਘ, ਗੁਰਾਂਦਿੱਤਾ ਸਿੰਘ ਆਦਿ ਮੌਜੂਦ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *