ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮਰਹੂਮ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ 

Spread the love
ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜੀ – ਧਾਲੀਵਾਲ
ਅੰਮ੍ਰਿਤਸਰ, 29 ਮਾਰਚ ( ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਗਗਨਦੀਪ ਸਿੰਘ ਰੰਧਾਵਾ ਜੋ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ। ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਐਮਡੀ ਗਗਨਦੀਪ ਸਿੰਘ ਰੰਧਾਵਾ ਮੇਰੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਥੋਬਾ ਦੇ ਜੰਮ-ਪਲ ਸਨ। ਸ. ਧਾਲੀਵਾਲ ਨੇ ਉਹਨਾਂ ਦੇ ਗ੍ਰਹਿ ਵਿਖੇ ਉਹਨਾਂ ਦੇ ਪਰਿਵਾਰ ਅਤੇ ਉਹਨਾਂ ਦੀ ਪਤਨੀ ਕੋਲ ਇੱਕ ਘੰਟਾ ਬੈਠ ਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਅਸੀਂ ਹਰ ਤਰ੍ਹਾਂ ਨਾਲ ਪਰਿਵਾਰ ਦੇ ਨਾਲ ਹਾਂ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੱਲ੍ਹ ਕਿਉਂਕਿ ਉਹਨਾਂ ਦਾ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਹੈ ਤੇ ਮੈਂ ਅੱਜ ਉਹਨਾਂ ਦੇ ਘਰ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਉਹਨਾਂ ਦੀ ਪਤਨੀ ਤੇ ਬੱਚਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਸ. ਧਾਲੀਵਾਲ ਨੇ ਕਿਹਾ ਕਿ ਉਹਨਾਂ ਦੀ ਮਾਤਾ ਜੀ ਜੋ ਹਸਪਤਾਲ ਵਿੱਚ ਦਾਖਲ ਨੇ, ਉਹਨਾਂ ਦੀ ਸਿਹਤ ਦੀ ਤੰਦਰੁਸਤੀ ਲਈ ਵੀ ਮੈਂ ਅਰਦਾਸ ਕਰਕੇ ਆਇਆ ਹਾਂ। ਉਹਨਾਂ ਕਿਹਾ ਕਿ ਮੈਂ ਹਮੇਸ਼ਾ ਪਰਿਵਾਰ ਦੇ ਨਾਲ ਖੜ੍ਹਾ ਰਹਾਂਗਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *