ਵਿਧਾਇਕ ਚੱਢਾ ਨੇ ਅਲੀਪੁਰ ਵਿੱਚ ਧਰਮਸ਼ਾਲਾ ਦੀ ਉਸਾਰੀ ਦਾ ਨੀਹ ਪੱਥਰ ਰੱਖਿਆ

Spread the love
 ਰੂਪਨਗਰ ਨੂੰ ਵਿਕਾਸ ਵਿੱਚ ਮੋਹਰੀ ਬਣਾਉਣ ਵੱਲ ਤੇਜ਼ ਕਦਮ: ਵਿਧਾਇਕ ਦਿਨੇਸ਼ ਚੱਢਾ
ਰੂਪਨਗਰ,  (ਦਲਜੀਤ ਚਨੌਲੀ) — ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਪਿੰਡ ਅਲੀਪੁਰ ਵਿਖੇ ਨਵੀਂ ਧਰਮਸ਼ਾਲਾ ਦੀ ਉਸਾਰੀ ਲਈ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਚੱਢਾ ਨੇ ਰਸਮੀ ਤੌਰ ‘ਤੇ ਨੀਹ ਪੱਥਰ ਦੀ ਘੁੰਡ ਚੁੱਕ ਕੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਕਿਹਾ ਕਿ ਇਹ ਧਰਮਸ਼ਾਲਾ ਪਿੰਡ ਵਾਸੀਆਂ ਲਈ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਦਾ ਕੇਂਦਰ ਬਣੇਗੀ। ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕਾ ਰੂਪਨਗਰ ਨੂੰ ਵਿਕਾਸ ਪੱਖੋਂ ਪੰਜਾਬ ਦਾ ਸਭ ਤੋਂ ਅੱਗੇ ਵਧਦਾ ਹਲਕਾ ਬਣਾਉਣ ਲਈ ਸਰਕਾਰ ਵੱਲੋਂ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ। ਸੜਕਾਂ, ਪਾਣੀ, ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਆ ਰਹੇ ਸੁਧਾਰ ਇਸ ਗੱਲ ਦਾ ਸਪਸ਼ਟ ਸਬੂਤ ਹਨ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਹੋਰ ਕਿਹਾ ਕਿ ਅਲੀਪੁਰ ਵਿੱਚ ਬਣ ਰਹੀ ਧਰਮਸ਼ਾਲਾ ਸਿਰਫ ਇੱਕ ਇਮਾਰਤ ਨਹੀਂ, ਸਗੋਂ ਪਿੰਡ ਦੀ ਸਾਂਝੀ ਜ਼ਿੰਦਗੀ ਨੂੰ ਮਜ਼ਬੂਤ ਕਰਨ ਵਾਲਾ ਕੇਂਦਰ ਹੋਵੇਗੀ, ਜਿੱਥੇ ਵਿਆਹ ਸਮਾਗਮ, ਧਾਰਮਿਕ ਕਰਮਕਾਂਡ ਅਤੇ ਸਮਾਜਕ ਬੈਠਕਾਂ ਆਸਾਨੀ ਨਾਲ ਹੋ ਸਕਣਗੀਆਂ। ਵਿਧਾਇਕ ਚੱਢਾ ਨੇ ਭਰੋਸਾ ਦਿਵਾਇਆ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਜਿੱਥੇ ਵੀ ਵਿਕਾਸ ਕਾਰਜ ਬਾਕੀ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ‘ਤੇ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਪਿੰਡ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਦੂਰਦਰਸ਼ੀ ਸੋਚ ਅਤੇ ਲਗਾਤਾਰ ਯਤਨਾਂ ਨਾਲ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਲਹਿਰ ਆਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੇ ਕੰਮ ਸਾਲਾਂ ਤੱਕ ਅਟਕੇ ਰਹਿੰਦੇ ਸਨ, ਉਹ
ਹੁਣ ਤੇਜ਼ੀ ਨਾਲ ਪੂਰੇ ਹੋ ਰਹੇ ਹਨ। ਧਰਮਸ਼ਾਲਾ ਵਰਗੇ ਪ੍ਰੋਜੈਕਟ ਪਿੰਡ ਦੇ ਸਮਾਜਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਵਿੱਚ ਇਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਹੋਰ ਵਿਕਾਸੀ ਕੰਮ ਜਾਰੀ ਰਹਿਣਗੇ। ਇਸ ਸਮਾਗਮ ਵਿੱਚ ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਸਰਪੰਚ ਸਵਰਨ ਕੌਰ, ਸਤਿੰਦਰ ਕੌਰ ਬਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਮੈਂਬਰ ਜੋਤੀ ਦੇਵੀ, ਦਲਜੀਤ ਸਿੰਘ, ਜਸਬੀਰ ਕੌਰ, ਪਰਮਿੰਦਰ ਕੌਰ, ਪਰਵਿੰਦਰ ਸਿੰਘ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਸਮੇਤ ਸਮੂਹ ਪਿੰਡ ਵਾਸੀ ਮੌਜੂਦ ਸਨ
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *